Genesis 11:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹੀ ਉਹ ਥਾਂ ਹੈ ਜਿੱਥੇ ਯਹੋਵਾਹ ਨੇ ਦੁਨੀਆਂ ਦੀ ਭਾਸ਼ਾ ਨੂੰ ਗੜਬੜ ਕਰ ਦਿੱਤਾ। ਇਸ ਲਈ ਉਸ ਥਾਂ ਨੂੰ ਬਾਬਲ ਆਖਿਆਂ ਜਾਂਦਾ ਹੈ। ਇਸ ਲਈ ਯਹੋਵਾਹ ਨੇ ਲੋਕਾਂ ਨੂੰ ਉਸ ਥਾਂ ਤੋਂ ਖਿੰਡਾਕੇ ਧਰਤੀ ਦੀਆਂ ਹੋਰਨਾਂ ਥਾਵਾਂ ਉੱਤੇ ਫ਼ੈਲਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਕਾਰਨ ਉਨ੍ਹਾਂ ਨੇ ਉਹ ਦਾ ਨਾਉਂ ਬਾਬਲ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਸਾਰੀ ਧਰਤੀ ਦੀ ਬੋਲੀ ਉਲਟ ਪੁਲਟ ਕਰ ਦਿੱਤੀ ਅਰ ਉੱਥੋਂ ਯਹੋਵਾਹ ਨੇ ਉਨ੍ਹਾਂ ਨੂੰ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਾਰਨ ਉਨ੍ਹਾਂ ਨੇ ਉਸ ਨਗਰ ਦਾ ਨਾਮ ਬਾਬਲ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਸਾਰੀ ਧਰਤੀ ਦੀ ਭਾਸ਼ਾ ਉਲਟ-ਪੁਲਟ ਕਰ ਦਿੱਤੀ ਅਤੇ ਉੱਥੋਂ ਯਹੋਵਾਹ ਨੇ ਉਨ੍ਹਾਂ ਨੂੰ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ।