Genesis 12:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬਰਾਮ ਨੇ ਆਪਣੇ ਨਾਲ ਆਪਣੀ ਪਤਨੀ ਸਾਰਈ, ਆਪਣੇ ਭਤੀਜੇ ਲੂਤ, ਸਾਰੇ ਗੁਲਾਮਾਂ ਅਤੇ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਲੈ ਲਿਆ ਜਿਹੜੀਆਂ ਉਸ ਨੇ ਹਾਰਾਨ ਵਿੱਚ ਹਾਸਿਲ ਕੀਤੀਆਂ ਸਨ। ਫ਼ੇਰ ਅਬਰਾਮ ਅਤੇ ਉਸ ਦਾ ਸਮੂਹ ਕਨਾਨ ਦੀ ਧਰਤੀ ਵੱਲ ਤੁਰ ਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਬਰਾਮ ਸਾਰਈ ਆਪਣੀ ਪਤਨੀ ਨੂੰ ਅਰ ਲੂਤ ਆਪਣੇ ਭਤੀਜੇ ਨੂੰ ਅਰ ਉਨ੍ਹਾਂ ਦੇ ਸਭ ਧਨ ਨੂੰ ਜੋ ਉਨ੍ਹਾਂ ਨੇ ਇੱਕਠਾ ਕੀਤਾ ਅਰ ਉਨ੍ਹਾਂ ਜੀਵਾਂ ਨੂੰ ਜਿਨ੍ਹਾਂ ਨੂੰ ਉਨ੍ਹਾਂ ਨੇ ਹਾਰਾਨ ਵਿੱਚ ਪਰਾਪਤ ਕੀਤਾ ਸੀ ਲੈਕੇ ਕਨਾਨ ਦੇਸ ਨੂੰ ਜਾਣ ਲਈ ਨਿੱਕਲ ਤੁਰਿਆ ਅਤੇ ਓਹ ਕਨਾਨ ਦੇਸ ਵਿੱਚ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਅਬਰਾਮ ਆਪਣੀ ਪਤਨੀ ਸਾਰਈ, ਆਪਣੇ ਭਤੀਜੇ ਲੂਤ ਅਤੇ ਉਸ ਸਾਰੇ ਧਨ ਨੂੰ ਜੋ ਉਨ੍ਹਾਂ ਨੇ ਇਕੱਠਾ ਕੀਤਾ ਸੀ ਅਤੇ ਉਨ੍ਹਾਂ ਜੀਵਾਂ ਨੂੰ ਜਿਨ੍ਹਾਂ ਨੂੰ ਉਨ੍ਹਾਂ ਨੇ ਹਾਰਾਨ ਵਿੱਚ ਪ੍ਰਾਪਤ ਕੀਤਾ ਸੀ, ਲੈ ਕੇ ਕਨਾਨ ਦੇਸ਼ ਨੂੰ ਜਾਣ ਲਈ ਨਿੱਕਲਿਆ ਅਤੇ ਉਹ ਕਨਾਨ ਦੇਸ਼ ਵਿੱਚ ਆ ਗਏ।