Genesis 12:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਅਬਰਾਮ ਉਹ ਥਾਂ ਛੱਡ ਕੇ ਬੈਤਏਲ ਦੇ ਪੂਰਬ ਵੱਲ ਪਹਾੜੀਆਂ ਨੂੰ ਚੱਲਾ ਗਿਆ। ਅਬਰਾਮ ਨੇ ਓੱਥੇ ਆਪਣਾ ਤੰਬੂ ਲਾ ਲਿਆ। ਬੈਤਏਲ ਪੱਛਮ ਵੱਲ ਅਤੇ ਅਈ ਪੂਰਬ ਵੱਲ ਸੀ। ਉਸ ਥਾਵੇਂ, ਅਬਰਾਮ ਨੇ ਯਹੋਵਾਹ ਲਈ ਇੱਕ ਹੋਰ ਜਗਵੇਦੀ ਬਣਾਈ ਅਤੇ ਅਬਰਾਮ ਨੇ ਉੱਥੇ ਯਹੋਵਾਹ ਦੀ ਉਪਾਸਨਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉੱਥੋਂ ਉਹ ਨੇ ਇੱਕ ਪਹਾੜ ਨੂੰ ਜੋ ਬੈਤ-ਏਲ ਤੋਂ ਪੂਰਬ ਵੱਲ ਹੈ ਜਾ ਕੇ ਆਪਣਾ ਤੰਬੂ ਲਾਇਆ। ਜਿੱਥੋਂ ਬੈਤ-ਏਲ ਲਹਿੰਦੇ ਪਾਸੇ ਅਰ ਅਈ ਚੜ੍ਹਦੇ ਪਾਸੇ ਸੀ ਉੱਥੇ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਰ ਯਹੋਵਾਹ ਦਾ ਨਾਮ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉੱਥੋਂ ਉਹ ਇੱਕ ਪਰਬਤ ਨੂੰ ਆਇਆ ਜੋ ਬੈਤਏਲ ਤੋਂ ਪੂਰਬ ਵੱਲ ਹੈ, ਅਤੇ ਉੱਥੇ ਜਾ ਕੇ ਆਪਣਾ ਤੰਬੂ ਲਾਇਆ। ਜਿੱਥੋਂ ਪੱਛਮ ਵੱਲ ਬੈਤਏਲ ਅਤੇ ਪੂਰਬ ਵੱਲ ਅਈ ਹੈ, ਉੱਥੇ ਵੀ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਤੇ ਯਹੋਵਾਹ ਨੂੰ ਪੁਕਾਰਿਆ।