Genesis 13:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੂਤ ਨੇ ਆਲੇ-ਦੁਆਲੇ ਨਜ਼ਰ ਮਾਰੀ ਅਤੇ ਯਰਦਨ ਦੀ ਵਾਦੀ ਦੇਖੀ। ਲੂਤ ਨੇ ਦੇਖਿਆ ਕਿ ਓੱਥੇ ਕਾਫ਼ੀ ਪਾਣੀ ਸੀ। (ਇਹ ਗੱਲ ਯਹੋਵਾਹ ਦੇ ਸਦੂਮ ਅਤੇ ਅਮੂਰਾਹ ਨੂੰ ਤਬਾਹ ਕਰਨ ਤੋਂ ਪਹਿਲਾਂ ਦੀ ਹੈ।) ਉਸ ਸਮੇਂ ਯਰਦਨ ਵਾਦੀ ਸੋਆਰ ਤੱਕ ਯਹੋਵਾਹ ਦੇ ਬਾਗ ਵਾਂਗ ਫੈਲੀ ਹੋਈ ਸੀ। ਇਹ ਧਰਤੀ ਮਿਸਰ ਦੇ ਵਾਂਗ ਚੰਗੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਲੂਤ ਨੇ ਆਪਣੀਆਂ ਅੱਖਾਂ ਚੁੱਕਕੇ ਯਰਦਨ ਦੇ ਸਾਰੇ ਮੈਦਾਨ ਨੂੰ ਵੇਖਿਆ ਕਿ ਉਹ ਸਾਰਾ ਮੈਦਾਨ ਇਸ ਤੋਂ ਪਹਿਲਾਂ ਕਿ ਯਹੋਵਾਹ ਨੇ ਸਦੂਮ ਅਰ ਅਮੂਰਾਹ ਨੂੰ ਨਾਸ਼ ਕੀਤਾ ਚੰਗਾ ਤਰ ਸੀ, ਉਹ ਯਹੋਵਾਹ ਦੇ ਬਾਗ਼ ਵਰਗਾ ਸੀ ਅਥਵਾ ਸੋਆਰ ਨੂੰ ਜਾਂਦੇ ਹੋਏ ਮਿਸਰ ਦੇਸ ਵਰਗਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਲੂਤ ਨੇ ਆਪਣੀਆਂ ਅੱਖਾਂ ਚੁੱਕ ਕੇ ਯਰਦਨ ਨਦੀ ਦੇ ਸਾਰੇ ਮੈਦਾਨ ਨੂੰ ਵੇਖਿਆ ਕਿ ਉਹ ਸਾਰਾ ਸਿੰਜਿਆ ਹੋਇਆ ਸੀ। ਇਸ ਤੋਂ ਪਹਿਲਾਂ ਕਿ ਯਹੋਵਾਹ ਨੇ ਸਦੂਮ ਅਤੇ ਅਮੂਰਾਹ ਨੂੰ ਨਾਸ ਕੀਤਾ, ਤਦ ਤੱਕ ਉਹ ਯਹੋਵਾਹ ਦੇ ਬਾਗ਼ ਵਰਗਾ ਸੀ ਸਗੋਂ ਸੋਆਰ ਨੂੰ ਜਾਂਦੇ ਹੋਏ ਮਿਸਰ ਦੇਸ਼ ਵਰਗਾ ਉਪਜਾਊ ਸੀ।