Genesis 13:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਅਬਰਾਮ ਨੇ ਆਪਣਾ ਤੰਬੂ ਪੁੱਟ ਲਿਆ। ਉਹ ਮਮਰੇ ਦੇ ਵੱਡੇ ਰੁੱਖਾਂ ਨੇੜੇ ਜਾਕੇ ਰਹਿਣ ਲੱਗ ਪਿਆ। ਇਹ ਥਾਂ ਹਬਰੋਨ ਸ਼ਹਿਰ ਦੇ ਨੇੜੇ ਸੀ। ਉਸ ਥਾਂ ਉੱਤੇ ਵੀ ਅਬਰਾਮ ਨੇ ਯਹੋਵਾਹ ਦੀ ਉਪਾਸਨਾ ਲਈ ਇੱਕ ਜਗਵੇਦੀ ਉਸਾਰੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਬਰਾਮ ਨੇ ਆਪਣਾ ਤੰਬੂ ਪੁੱਟਿਆ ਅਤੇ ਮਮਰੇ ਦਿਆਂ ਬਲੂਤਾਂ ਕੋਲ ਜਿਹੜੇ ਹਬਰੋਨ ਵਿੱਚ ਹਨ ਜਾ ਵੱਸਿਆ ਅਤੇ ਉੱਥੇ ਉਸ ਨੇ ਇੱਕ ਜਗਵੇਦੀ ਯਹੋਵਾਹ ਲਈ ਬਣਾਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਾਅਦ ਅਬਰਾਮ ਨੇ ਆਪਣਾ ਤੰਬੂ ਪੁੱਟਿਆ ਅਤੇ ਮਮਰੇ ਦੇ ਬਲੂਤਾਂ ਕੋਲ, ਜਿਹੜੇ ਹਬਰੋਨ ਵਿੱਚ ਹਨ, ਜਾ ਵੱਸਿਆ ਅਤੇ ਉੱਥੇ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ।