Genesis 14:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਵਿੱਚੋਂ ਇੱਕ ਆਦਮੀ ਜਿਹੜਾ ਫ਼ੜਿਆ ਨਹੀਂ ਗਿਆ ਸੀ, ਅਬਰਾਮ ਇਬਰਾਨੀ ਵੱਲ ਗਿਆ ਅਤੇ ਉਸ ਨੂੰ ਜਾਕੇ ਸਾਰਾ ਹਾਲ ਦੱਸਿਆ। ਅਬਰਾਮ ਦਾ ਡੇਰਾ ਉਨ੍ਹਾਂ ਰੁੱਖਾਂ ਦੇ ਲਾਗੇ ਸੀ ਜੋ ਮਮਰੇ ਅਮੋਰੀ ਦੇ ਸਨ। ਮਮਰੇ, ਅਸ਼ਕੋਲ ਅਤੇ ਆਨੇਰ ਨੇ ਅਬਰਾਮ ਨਾਲ ਇੱਕ ਦੂਸਰੇ ਦੀ ਸਹਾਇਤਾ ਕਰਨ ਦਾ ਇਕਰਾਰਨਾਮਾ ਕੀਤਾ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਕਿਸੇ ਭਗੌੜੇ ਨੇ ਆ ਕੇ ਅਬਰਾਮ ਇਬਰਾਨੀ ਨੂੰ ਖ਼ਬਰ ਦਿੱਤੀ ਅਤੇ ਉਹ ਅਸ਼ਕੋਲ ਦੇ ਭਰਾ ਅਰ ਆਨੇਰ ਦੇ ਭਰਾ ਮਮਰੇ ਅਮੋਰੀ ਦੇ ਬਲੂਤਾਂ ਦੇ ਕੋਲ ਰਹਿੰਦਾ ਸੀ ਅਤੇ ਉਨ੍ਹਾਂ ਦਾ ਅਬਰਾਮ ਨਾਲ ਨੇਮ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਕਿਸੇ ਭਗੌੜੇ ਨੇ ਆ ਕੇ ਅਬਰਾਮ ਇਬਰਾਨੀ ਨੂੰ ਖ਼ਬਰ ਦਿੱਤੀ, ਅਬਰਾਮ ਮਮਰੇ ਅਮੋਰੀ ਜੋ ਅਸ਼ਕੋਲ ਅਤੇ ਆਨੇਰ ਦੇ ਭਰਾ ਸੀ, ਉਸ ਦੇ ਬਲੂਤਾਂ ਕੋਲ ਰਹਿੰਦਾ ਸੀ ਅਤੇ ਉਨ੍ਹਾਂ ਨੇ ਅਬਰਾਮ ਨਾਲ ਨੇਮ ਬੰਨ੍ਹਿਆ ਸੀ।