Genesis 14:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ ਸਦੂਮ ਦਾ ਰਾਜਾ, ਅਮੂਰਾਹ ਦਾ ਰਾਜਾ, ਅਦਮਾਹ ਦਾ ਰਾਜਾ, ਸਬੋਈਮ ਦਾ ਰਾਜਾ ਅਤੇ ਬਲਾ (ਸੋਅਰ) ਦਾ ਰਾਜਾ ਸਾਰੇ ਇੱਕ ਦੂਜੇ ਨਾਲ ਰਲ ਗਏ ਅਤੇ ਆਪਣੇ ਦੁਸ਼ਮਣਾਂ ਨਾਲ ਲੜਨ ਲਈ ਗਏ। ਉਹ ਜੰਗ ਕਰਨ ਲਈ ਸਿੱਦੀਮ ਦੀ ਵਾਦੀ ਵਿੱਚ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਦੂਮ ਦਾ ਰਾਜਾ ਅਰ ਅਮੂਰਾਹ ਦਾ ਰਾਜਾ ਆਦਮਾਹ ਦਾ ਰਾਜਾ ਅਰ ਸਬੋਈਮ ਦਾ ਰਾਜਾ ਅਰ ਬਲਾ ਅਰਥਾਤ ਸੋਆਰ ਦਾ ਰਾਜਾ ਨਿੱਕਲੇ ਅਤੇ ਉਨ੍ਹਾਂ ਨਾਲ ਸਿੱਦੀਮ ਦੀ ਦੂਣ ਵਿੱਚ ਲੜਨ ਲਈ ਪਾਲਾਂ ਬੰਨ੍ਹੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਦੂਮ, ਅਮੂਰਾਹ, ਅਦਮਾਹ, ਸਬੋਈਮ, ਬਲਾ ਅਰਥਾਤ ਸੋਆਰ ਦੇ ਰਾਜੇ ਨਿੱਕਲੇ ਅਤੇ ਉਨ੍ਹਾਂ ਨਾਲ ਸਿੱਦੀਮ ਦੀ ਘਾਟੀ ਵਿੱਚ ਲੜਨ ਲਈ ਕਤਾਰਾਂ ਬੰਨ੍ਹੀਆਂ।