Genesis 15:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਨੇ ਅਬਰਾਮ ਨੂੰ ਆਖਿਆ, “ਤੈਨੂੰ ਇਹ ਗੱਲਾਂ ਜਾਣ ਲੈਣੀਆਂ ਚਾਹੀਦੀਆਂ ਹਨ: ਤੇਰੇ ਉੱਤਰਾਧਿਕਾਰੀ ਅਜਿਹੇ ਦੇਸ਼ ਵਿੱਚ ਰਹਿਣਗੇ ਜਿਹੜਾ ਉਨ੍ਹਾਂ ਦਾ ਆਪਣਾ ਨਹੀਂ ਹੋਵੇਗਾ। ਉਹ ਉੱਥੇ ਅਜਨਬੀ ਹੋਣਗੇ। ਅਤੇ ਉੱਥੋਂ ਦੇ ਲੋਕ ਉਨ੍ਹਾਂ ਨੂੰ ਗੁਲਾਮ ਬਣਾ ਲੈਣਗੇ ਅਤੇ ਉਨ੍ਹਾਂ ਨਾਲ 400 ਵਰ੍ਹਿਆਂ ਤੱਕ ਬੁਰਾ ਸਲੂਕ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਅਬਰਾਮ ਨੂੰ ਆਖਿਆ, ਤੂੰ ਸੱਚ ਜਾਣ ਭਈ ਤੇਰੀ ਅੰਸ ਇੱਕ ਦੇਸ ਵਿੱਚ ਜਿਹੜਾ ਉਨ੍ਹਾਂ ਦਾ ਨਹੀਂ ਹੈ ਪਰਦੇਸੀ ਹੋਊਗੀ ਅਤੇ ਉਨ੍ਹਾਂ ਦੀ ਗੁਲਾਮੀ ਕਰੇਗੀ ਅਰ ਓਹ ਉਨ੍ਹਾਂ ਨੂੰ ਚਾਰ ਸੌ ਵਰਿਹਾਂ ਤੀਕ ਦੁਖ ਦੇਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਅਬਰਾਮ ਨੂੰ ਆਖਿਆ, ਤੂੰ ਸੱਚ ਜਾਣ, ਕਿ ਤੇਰਾ ਵੰਸ਼ ਇੱਕ ਪਰਾਏ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇਗਾ ਅਤੇ ਉਹ ਉਨ੍ਹਾਂ ਨੂੰ ਗ਼ੁਲਾਮ ਬਣਾ ਕੇ ਰੱਖਣਗੇ ਅਤੇ ਚਾਰ ਸੌ ਸਾਲ ਤੱਕ ਉਨ੍ਹਾਂ ਨੂੰ ਦੁੱਖ ਦੇਣਗੇ।