Genesis 15:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਅਬਰਾਮ ਨੇ ਆਖਿਆ, “ਯਹੋਵਾਹ ਪਰਮੇਸ਼ੁਰ, ਇੱਥੇ ਕੋਈ ਵੀ ਅਜਿਹੀ ਸ਼ੈਅ ਨਹੀਂ ਜਿਹੜੀ ਤੂੰ ਮੈਨੂੰ ਦੇ ਸੱਕੇ ਅਤੇ ਜਿਹੜੀ ਮੈਨੂੰ ਖੁਸ਼ੀ ਦੇ ਸੱਕੇ। ਕਿਉਂਕਿ ਮੇਰਾ ਕੋਈ ਪੁੱਤਰ ਨਹੀਂ। ਇਸ ਲਈ ਮੇਰਾ ਦਮਿਸੱਕ ਵਾਲਾ ਗੁਲਾਮ, ਅਲੀਅਜ਼ਰ ਮੇਰੀ ਮੌਤ ਤੋਂ ਬਾਦ ਮੇਰੀਆਂ ਸਾਰੀਆਂ ਚੀਜ਼ਾਂ ਦਾ ਵਾਰਿਸ ਹੋਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਅਬਰਾਮ ਨੇ ਆਖਿਆ ਹੇ ਯਹੋਵਾਹ ਪ੍ਰਭੁ ਤੂੰ ਮੈਨੂੰ ਕੀ ਦੇਵੇਂਗਾ? ਕਿਉਂਜੋ ਮੈਂ ਔਤ ਜਾਂਦਾ ਹਾਂ ਅਰ ਮੇਰੇ ਘਰ ਦਾ ਵਾਰਿਸ ਇਹ ਦਮਿਸ਼ਕੀ ਅਲੀਅਜ਼ਰ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਰਾਮ ਨੇ ਆਖਿਆ, ਹੇ ਪ੍ਰਭੂ ਯਹੋਵਾਹ, ਤੂੰ ਮੈਨੂੰ ਕੀ ਦੇਵੇਂਗਾ? ਕਿਉਂ ਜੋ ਮੈਂ ਬੇ-ਔਲਾਦ ਜਾਂਦਾ ਹਾਂ ਅਤੇ ਮੇਰੇ ਘਰ ਦਾ ਵਾਰਿਸ ਇਹ ਦੰਮਿਸ਼ਕੀ ਅਲੀਅਜ਼ਰ ਹੈ।