Genesis 16:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੇ ਦੂਤ ਨੇ ਇਹ ਵੀ ਆਖਿਆ, “ਹਾਜਰਾ, ਤੂੰ ਹੁਣ ਗਰਭਵਤੀ ਹੈਂ ਤੇ ਤੂੰ ਇੱਕ ਪੁੱਤਰ ਨੂੰ ਜਨਮ ਦੇਵੇਂਗੀ। ਤੂੰ ਉਸ ਦਾ ਨਾਮ ਇਸਮਾਏਲ ਰੱਖੀਂ। ਕਿਉਂਕਿ ਯਹੋਵਾਹ ਨੇ ਸੁਣ ਲਿਆ ਹੈ ਕਿ ਤੇਰੇ ਨਾਲ ਬੁਰਾ ਸਲੂਕ ਹੋਇਆ ਅਤੇ ਉਹ ਤੇਰੀ ਸਹਾਇਤਾ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਹੀ ਯਹੋਵਾਹ ਦੇ ਦੂਤ ਨੇ ਉਹ ਨੂੰ ਆਖਿਆ ਵੇਖ ਤੂੰ ਗਰਭਣੀ ਹੈਂ ਅਰ ਪੁੱਤ੍ਰ ਜਣੇਗੀ। ਉਹ ਦਾ ਨਾਉਂ ਇਸਮਾਏਲ ਰੱਖੀ ਕਿਉਂਜੋ ਯਹੋਵਾਹ ਨੇ ਤੇਰੇ ਦੁੱਖ ਨੂੰ ਸੁਣਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਵਾਹ ਦੇ ਦੂਤ ਨੇ ਉਹ ਨੂੰ ਆਖਿਆ, ਵੇਖ, ਤੂੰ ਗਰਭਵਤੀ ਹੈਂ ਅਤੇ ਪੁੱਤਰ ਜਣੇਂਗੀ। ਤੂੰ ਉਸ ਦਾ ਨਾਮ ਇਸਮਾਏਲ ਰੱਖੀਂ ਕਿਉਂ ਜੋ ਯਹੋਵਾਹ ਨੇ ਤੇਰੇ ਦੁੱਖ ਨੂੰ ਸੁਣਿਆ ਹੈ।