Genesis 16:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰਈ ਨੇ ਅਬਰਾਮ ਨੂੰ ਆਖਿਆ, “ਯਹੋਵਾਹ ਨੇ ਮੈਨੂੰ ਬੱਚੇ ਹੋਣ ਤੋਂ ਰੋਕ ਦਿੱਤਾ ਹੈ। ਇਸ ਲਈ ਮੇਰੀ ਦਾਸੀ ਹਾਜਰਾ ਕੋਲ ਜਾਹ। ਮੈਂ ਉਸ ਦੇ ਬੱਚੇ ਨੂੰ ਆਪਣੇ ਬੱਚੇ ਵਾਂਗ ਹੀ ਪ੍ਰਵਾਨ ਕਰਾਂਗੀ।” ਅਬਰਾਮ ਆਪਣੀ ਪਤਨੀ ਦੀ ਬੇਨਤੀ ਨਾਲ ਸਹਿਮਤ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਾਰਈ ਨੇ ਅਬਰਾਮ ਨੂੰ ਆਖਿਆ, ਵੇਖ ਯਹੋਵਾਹ ਨੇ ਮੈਨੂੰ ਜਣਨ ਤੋਂ ਠਾਕਿਆ ਹੈ। ਮੇਰੀ ਗੋੱਲੀ ਕੋਲ ਜਾਹ। ਸ਼ਾਇਤ ਮੈਂ ਉਸ ਤੋਂ ਉਲਾਦ ਵਾਲੀ ਬਣਾਈ ਜਾਵਾਂ। ਅਬਰਾਮ ਨੇ ਸਾਰਈ ਦੀ ਗੱਲ ਸੁਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰਈ ਨੇ ਅਬਰਾਮ ਨੂੰ ਆਖਿਆ, ਵੇਖ, ਯਹੋਵਾਹ ਨੇ ਮੇਰੀ ਕੁੱਖ ਨੂੰ ਬੰਦ ਕਰ ਰੱਖਿਆ ਹੈ। ਕਿਰਪਾ ਕਰਕੇ ਮੇਰੀ ਦਾਸੀ ਕੋਲ ਜਾ, ਸ਼ਾਇਦ ਮੈਂ ਉਸ ਤੋਂ ਸੰਤਾਨ ਵਾਲੀ ਬਣ ਜਾਂਵਾਂ। ਅਬਰਾਮ ਨੇ ਸਾਰਈ ਦੀ ਗੱਲ ਮੰਨ ਲਈ।