Genesis 17:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਖਿਆ, “ਨਹੀਂ! ਮੈਂ ਆਖਿਆ ਸੀ ਕਿ ਤੇਰੀ ਪਤਨੀ ਸਾਰਾਹ ਪੁੱਤਰ ਨੂੰ ਜਨਮ ਦੇਵੇਗੀ। ਤੂੰ ਉਸ ਦਾ ਨਾਮ ਇਸਹਾਕ ਰੱਖੀਂ। ਮੈਂ ਉਸ ਨਾਲ ਇਕਰਾਰਨਾਮਾ ਕਰਾਂਗਾ। ਉਹ ਇਕਰਾਰਨਾਮਾ ਅਜਿਹਾ ਇਕਰਾਰਨਾਮਾ ਹੋਵੇਗਾ ਜਿਹੜਾ ਉਸ ਦੇ ਉੱਤਰਾਧਿਕਾਰੀਆਂ ਨਾਲ ਸਦਾ ਜਾਰੀ ਰਹੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪਰਮੇਸ਼ੁਰ ਨੇ ਆਖਿਆ, ਸਾਰਾਹ ਤੇਰੀ ਪਤਨੀ ਤੇਰੇ ਲਈ ਜ਼ਰੂਰ ਇੱਕ ਪੁੱਤ੍ਰ ਜਣੇਗੀ ਅਤੇ ਤੂੰ ਉਹ ਦਾ ਨਾਉਂ ਇਸਹਾਕ ਰੱਖੀ ਅਤੇ ਮੈਂ ਆਪਣਾ ਨੇਮ ਉਹ ਦੇ ਨਾਲ ਅਰ ਉਹ ਦੇ ਪਿੱਛੋਂ ਉਹ ਦੀ ਅੰਸ ਨਾਲ ਇੱਕ ਅਨੰਤ ਨੇਮ ਕਰਕੇ ਕਾਇਮ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪਰਮੇਸ਼ੁਰ ਨੇ ਆਖਿਆ, ਤੇਰੀ ਪਤਨੀ ਸਾਰਾਹ ਜ਼ਰੂਰ ਤੇਰੇ ਲਈ ਇੱਕ ਪੁੱਤਰ ਜਣੇਗੀ, ਤੂੰ ਉਹ ਦਾ ਨਾਮ ਇਸਹਾਕ ਰੱਖੀਂ ਅਤੇ ਮੈਂ ਆਪਣਾ ਨੇਮ ਉਹ ਦੇ ਨਾਲ ਅਤੇ ਉਹ ਦੇ ਬਾਅਦ ਉਹ ਦੀ ਅੰਸ ਨਾਲ, ਇੱਕ ਅਨੰਤ ਨੇਮ ਕਰਕੇ ਕਾਇਮ ਕਰਾਂਗਾ।