Genesis 17:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ ਸੀ ਕਿ ਉਹ ਆਪਣੇ ਪਰਿਵਾਰ ਦੇ ਸਾਰੇ ਆਦਮੀਆਂ ਅਤੇ ਮੁੰਡਿਆਂ ਦੀ ਸੁੰਨਤ ਕਰ ਦੇਵੇ। ਇਸ ਲਈ ਅਬਰਾਹਾਮ ਨੇ ਇਸਮਾਏਲ ਅਤੇ ਆਪਣੇ ਘਰ ਵਿੱਚ ਜਨਮੇ ਸਾਰੇ ਗੁਲਾਮਾਂ ਨੂੰ ਇਕੱਠਿਆਂ ਕਰ ਲਿਆ। ਅਬਰਾਹਾਮ ਨੇ ਉਨ੍ਹਾਂ ਗੁਲਾਮਾਂ ਨੂੰ ਵੀ ਇਕੱਠਾ ਕਰ ਲਿਆ ਜਿਨ੍ਹਾਂ ਨੂੰ ਪੈਸੇ ਨਾਲ ਖਰੀਦਿਆ ਗਿਆ ਸੀ। ਅਬਰਾਹਾਮ ਦੇ ਘਰ ਦੇ ਹਰੇਕ ਆਦਮੀ ਅਤੇ ਮੁੰਡੇ ਨੂੰ ਇਕੱਠਿਆਂ ਕਰ ਲਿਆ ਗਿਆ ਅਤੇ ਉਨ੍ਹਾਂ ਸਾਰਿਆਂ ਦੀ ਸੁੰਨਤ ਕਰ ਦਿੱਤੀ ਜਿਵੇਂ ਕਿ ਪਰਮੇਸ਼ੁਰ ਨੇ ਆਖਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਬਰਾਹਾਮ ਨੇ ਆਪਣੇ ਪੁੱਤ੍ਰ ਇਸ਼ਮਾਏਲ ਨੂੰ ਅਰ ਆਪਣੇ ਸਭ ਘਰਜੰਮਿਆਂ ਨੂੰ ਅਰ ਸਭ ਆਪਣੀ ਚਾਂਦੀ ਨਾਲ ਖ਼ਰੀਦੇ ਹੋਇਆਂ ਨੂੰ ਅਰਥਾਤ ਅਬਰਾਹਾਮ ਦੇ ਘਰ ਦੇ ਮਨੁੱਖਾਂ ਵਿੱਚੋਂ ਹਰ ਇੱਕ ਨਰ ਨੂੰ ਲੈਕੇ ਉਨ੍ਹਾਂ ਨੂੰ ਉਨ੍ਹਾਂ ਦੇ ਬਦਨ ਦੀ ਖੱਲੜੀ ਵਿੱਚ ਉਸੇ ਦਿਹਾੜੇ ਸੁੰਨਤ ਕਰਾਈ ਜਿਵੇਂ ਪਰਮੇਸ਼ੁਰ ਨੇ ਉਹ ਦੇ ਨਾਲ ਗੱਲ ਕੀਤੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬਰਾਹਾਮ ਨੇ ਆਪਣੇ ਪੁੱਤਰ ਇਸਮਾਏਲ, ਆਪਣੇ ਘਰਾਣੇ ਵਿੱਚ ਜੰਮਿਆ ਹੋਇਆਂ ਨੂੰ, ਜਿੰਨ੍ਹੇ ਉਸ ਨੇ ਆਪਣੀ ਚਾਂਦੀ ਨਾਲ ਮੁੱਲ ਲਏ ਸਨ ਅਰਥਾਤ ਉਸ ਦੇ ਘਰ ਵਿੱਚ ਜਿੰਨ੍ਹੇ ਪੁਰਖ ਸਨ ਉਨ੍ਹਾਂ ਸਾਰਿਆਂ ਨੂੰ ਲੈ ਕੇ ਉਸੇ ਦਿਨ ਉਨ੍ਹਾਂ ਦੀ ਖੱਲੜੀ ਦੀ ਸੁੰਨਤ ਕਰਾਈ, ਜਿਵੇਂ ਪਰਮੇਸ਼ੁਰ ਨੇ ਉਸ ਦੇ ਨਾਲ ਗੱਲ ਕੀਤੀ ਸੀ।