Genesis 18:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਮੈਂ ਉਸ ਨੂੰ ਜਾਣਦਾ ਹਾਂ, ਇਸ ਲਈ ਮੈਂ ਅਬਰਾਹਾਮ ਨਾਲ ਇੱਕ ਖਾਸ ਇਕਰਾਰਨਾਮਾ ਕੀਤਾ ਹੈ ਤਾਂ ਜੋ ਉਹ ਆਪਣੇ ਬੱਚਿਆਂ ਅਤੇ ਆਪਣੇ ਉੱਤਰਾਧਿਕਾਰੀਆਂ ਨੂੰ ਯਹੋਵਾਹ ਦੀ ਰਜ਼ਾ ਅਨੁਸਾਰ ਜਿਉਣ ਦੀ ਹਿਦਾਇਤ ਦੇਵੇ ਅਤੇ ਉਹ ਸਹੀ ਢੰਗ ਨਾਲ ਜੀਵਨ ਜਿਉਣ ਅਤੇ ਨਿਆਂਪੂਰਣ ਹੋਣ। ਫ਼ੇਰ ਮੈਂ, ਯਹੋਵਾਹ, ਉਸ ਨੂੰ ਉਹ ਚੀਜ਼ਾਂ ਦੇ ਸੱਕਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਮੈਂ ਉਹ ਨੂੰ ਜਾਣ ਲਿਆ ਹੈ ਤਾਂਜੋ ਉਹ ਆਪਣੇ ਪੁੱਤ੍ਰਾਂ ਨੂੰ ਅਰ ਆਪਣੇ ਘਰਾਣੇ ਨੂੰ ਆਪਣੇ ਪਿੱਛੇ ਆਗਿਆ ਦੇਵੇ ਅਤੇ ਉਹ ਧਰਮ ਅਰ ਨਿਆਉਂ ਕਰਦੇ ਹੋਏ ਯਹੋਵਾਹ ਦੇ ਰਾਹ ਦੀ ਪਾਲਣਾ ਕਰਨ ਅਤੇ ਯਹੋਵਾਹ ਅਬਰਾਹਾਮ ਲਈ ਜੋ ਕੁਝ ਉਹ ਉਸ ਦੇ ਸੰਬੰਧ ਵਿੱਚ ਬੋਲਿਆ ਹੈ ਪੂਰਾ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਮੈਂ ਜਾਣ ਲਿਆ ਹੈ ਕਿ ਉਹ ਆਪਣੇ ਪੁੱਤਰਾਂ ਅਤੇ ਘਰਾਣੇ ਨੂੰ ਜੋ ਉਸ ਤੋਂ ਬਾਅਦ ਵਿੱਚ ਰਹਿ ਜਾਣਗੇ, ਆਗਿਆ ਦੇਵੇਗਾ ਕਿ ਉਹ ਯਹੋਵਾਹ ਦੇ ਰਾਹ ਦੀ ਪਾਲਨਾ ਕਰਨ ਅਤੇ ਧਰਮ ਅਤੇ ਨਿਆਂ ਕਰਦੇ ਰਹਿਣ, ਤਾਂ ਕਿ ਜੋ ਕੁਝ ਯਹੋਵਾਹ ਨੇ ਅਬਰਾਹਾਮ ਦੇ ਵਿਖੇ ਬੋਲਿਆ ਹੈ ਉਸ ਨੂੰ ਪੂਰਾ ਕਰੇ।