Genesis 18:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੈਨੂੰ ਸ਼ਹਿਰ ਨੂੰ ਤਬਾਹ ਨਹੀਂ ਕਰਨਾ ਚਾਹੀਦਾ। ਤੈਨੂੰ ਬੁਰੇ ਬੰਦਿਆਂ ਨੂੰ ਮਾਰਨ ਲਈ 50 ਨੇਕ ਬੰਦਿਆਂ ਨੂੰ ਤਬਾਹ ਨਹੀਂ ਕਰਨਾ ਚਾਹੀਦਾ। ਜੇ ਅਜਿਹਾ ਵਾਪਰੇਗਾ ਤਾਂ ਨੇਕ ਬੰਦੇ ਅਤੇ ਬਦ ਬੰਦੇ ਇੱਕੋ ਜਿਹੇ ਹੋਣਗੇ-ਉਨ੍ਹਾਂ ਦੋਹਾਂ ਨੂੰ ਸਜ਼ਾ ਮਿਲੇਗੀ। ਤੂੰ ਸਾਰੀ ਦੁਨੀਆਂ ਦਾ ਮੁਨਸਿਫ਼ ਹੈਂ। ਮੈਂ ਜਾਣਦਾ ਹਾਂ ਕਿ ਤੂੰ ਸਹੀ ਗੱਲ ਕਰੇਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਕਰਨਾ ਅਰਥਾਤ ਧਰਮੀ ਨੂੰ ਕੁਧਰਮੀ ਨਾਲ ਮਾਰਨਾ ਤੈਥੋਂ ਦੂਰ ਹੋਵੇ ਤਾਂ ਧਰਮੀ ਕੁਧਰਮੀ ਦੇ ਤੁੱਲ ਹੋ ਜਾਵੇਗਾ। ਇਹ ਤੈਥੋਂ ਦੂਰ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਕਰਨਾ ਅਰਥਾਤ ਧਰਮੀ ਨੂੰ ਕੁਧਰਮੀ ਨਾਲ ਮਾਰਨਾ ਤੈਥੋਂ ਦੂਰ ਹੋਵੇ ਨਹੀਂ ਤਾਂ ਧਰਮੀ ਕੁਧਰਮੀ ਦੇ ਸਮਾਨ ਹੋ ਜਾਵੇਗਾ। ਅਜਿਹਾ ਕਰਨਾ ਤੇਰੇ ਤੋਂ ਦੂਰ ਹੋਵੇ।