Genesis 18:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਅਬਰਾਹਾਮ ਨੇ ਆਖਿਆ, “ਯਹੋਵਾਹ, ਕਿਰਪਾ ਕਰਕੇ ਮੇਰੇ ਨਾਲ ਨਾਰਾਜ਼ ਨਾ ਹੋਣਾ ਪਰ ਮੈਂ ਤੈਨੂੰ ਇਹ ਆਖਰੀ ਵਾਰੀ ਖੇਚਲ ਦੇ ਰਿਹਾ ਹਾਂ। ਜੇ ਤੈਨੂੰ ਓੱਥੇ 10 ਨੇਕ ਬੰਦੇ ਮਿਲ ਗਏ ਤਾਂ ਤੂੰ ਕੀ ਕਰੇਂਗਾ?” ਯਹੋਵਾਹ ਨੇ ਆਖਿਆ, “ਜੇ ਮੈਨੂੰ ਓੱਥੇ 10 ਨੇਕ ਬੰਦੇ ਮਿਲ ਗਏ ਤਾਂ ਮੈਂ ਇਸ ਨੂੰ ਤਬਾਹ ਨਹੀਂ ਕਰਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਨੇ ਆਖਿਆ, ਪ੍ਰਭੁ ਕਰੋਧਵਾਨ ਨਾ ਹੋਵੇ ਤਾਂ ਮੈਂ ਇੱਕੋਈ ਵਾਰ ਫੇਰ ਗੱਲ ਕਰਾਂਗਾ। ਸ਼ਾਇਤ ਉੱਥੇ ਦਸ ਲੱਭਣ। ਤਾਂ ਉਸ ਨੇ ਆਖਿਆ, ਮੈਂ ਉਨ੍ਹਾਂ ਦਸਾਂ ਦੇ ਕਾਰਨ ਨਸ਼ਟ ਨਹੀਂ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਨੇ ਆਖਿਆ, ਪ੍ਰਭੂ ਕ੍ਰੋਧਵਾਨ ਨਾ ਹੋਵੇ ਤਾਂ ਮੈਂ ਇੱਕੋ ਹੀ ਵਾਰ ਫੇਰ ਗੱਲ ਕਰਾਂਗਾ। ਸ਼ਾਇਦ ਉੱਥੇ ਦਸ ਲੱਭਣ ਤਦ ਉਸ ਨੇ ਆਖਿਆ, ਮੈਂ ਉਨ੍ਹਾਂ ਦਸਾਂ ਦੇ ਕਾਰਨ ਨਗਰ ਨੂੰ ਨਸ਼ਟ ਨਹੀਂ ਕਰਾਂਗਾ।