Genesis 19:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਸ਼ਾਮ ਸਦੂਮ ਸ਼ਹਿਰ ਵਿੱਚ ਦੋ ਦੂਤ ਆਏ। ਲੂਤ ਸ਼ਹਿਰ ਦੇ ਦਰਵਾਜ਼ੇ ਤੇ ਬੈਠਾ ਹੋਇਆ ਸੀ ਅਤੇ ਉਸ ਨੇ ਦੂਤਾਂ ਨੂੰ ਦੇਖਿਆ। ਲੂਤ ਨੇ ਸੋਚਿਆ ਕਿ ਉਹ ਨਗਰ ਵਿੱਚੋਂ ਲੰਘਣ ਵਾਲੇ ਆਦਮੀ ਸਨ। ਲੂਤ ਉੱਠ ਖਲੋਤਾ ਅਤੇ ਉਨ੍ਹਾਂ ਕੋਲ ਚੱਲਾ ਗਿਆ ਅਤੇ ਝੁਕ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
,ਉਪਰੰਤ ਦੋ ਦੂਤ ਸ਼ਾਮ ਨੂੰ ਸਦੂਮ ਨੂੰ ਆਏ ਅਤੇ ਲੂਤ ਸਦੂਮ ਦੀ ਡੇਉੜ੍ਹੀ ਵਿੱਚ ਬੈਠਾ ਹੋਇਆ ਸੀ ਅਤੇ ਲੂਤ ਉਨ੍ਹਾਂ ਨੂੰ ਵੇਖਕੇ ਮਿਲਣ ਲਈ ਉੱਠਿਆ ਅਤੇ ਉਹ ਨੇ ਆਪਣਾ ਮੂੰਹ ਧਰਤੀ ਤੀਕ ਝੁਕਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਾਮ ਨੂੰ ਦੋ ਦੂਤ ਸਦੂਮ ਨੂੰ ਆਏ ਅਤੇ ਲੂਤ ਸਦੂਮ ਸ਼ਹਿਰ ਦੇ ਫਾਟਕ ਵਿੱਚ ਬੈਠਾ ਹੋਇਆ ਸੀ, ਲੂਤ ਉਨ੍ਹਾਂ ਨੂੰ ਵੇਖ ਕੇ ਮਿਲਣ ਲਈ ਉੱਠਿਆ ਅਤੇ ਉਹ ਨੇ ਆਪਣਾ ਮੂੰਹ ਧਰਤੀ ਤੱਕ ਝੁਕਾਇਆ।