Genesis 19:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੂਸਰੇ ਦਿਨ ਪ੍ਰਭਾਤ ਵੇਲੇ, ਦੂਤ ਲੂਤ ਨੂੰ ਛੇਤੀ ਕਰਨ ਲਈ ਆਖ ਰਹੇ ਸਨ। ਉਨ੍ਹਾਂ ਆਖਿਆ, “ਇਸ ਨਗਰ ਨੂੰ ਸਜ਼ਾ ਮਿਲੇਗੀ। ਇਸ ਲਈ ਆਪਣੀ ਪਤਨੀ ਅਤੇ ਆਪਣੀਆਂ ਉਨ੍ਹਾਂ ਧੀਆਂ ਨੂੰ ਨਾਲ ਲੈ ਕੇ ਜਿਹੜੀਆਂ ਹਾਲੇ ਤੱਕ ਤੇਰੇ ਨਾਲ ਰਹਿੰਦੀਆਂ ਹਨ, ਅਤੇ ਇਸ ਥਾਂ ਨੂੰ ਛੱਡ ਦੇ। ਫ਼ੇਰ ਤੂੰ ਨਗਰ ਦੇ ਨਾਲ ਤਬਾਹ ਨਹੀਂ ਹੋਵੇਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਜਦ ਸਵੇਰ ਹੋਇਆ ਤਾਂ ਓਹਨਾਂ ਦੂਤਾਂ ਨੇ ਲੂਤ ਤੋਂ ਛੇਤੀ ਕਰਾਈ ਕਿ ਉੱਠ ਆਪਣੀ ਤੀਵੀਂ ਅਰ ਦੋਹਾਂ ਧੀਆਂ ਨੂੰ ਜਿਹੜੀਆਂ ਐਥੇ ਹਨ ਲੈ ਜਾਹ ਅਜਿਹਾ ਨਾ ਹੋਵੇ ਕਿ ਤੂੰ ਨਗਰ ਦੇ ਅਪਰਾਧ ਵਿੱਚ ਨਿੱਘਰ ਜਾਵੇਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸਵੇਰ ਹੋਈ ਤਾਂ ਉਹਨਾਂ ਦੂਤਾਂ ਨੇ ਲੂਤ ਨੂੰ ਛੇਤੀ ਕਰਾਈ ਅਤੇ ਕਿਹਾ, ਉੱਠ, ਆਪਣੀ ਪਤਨੀ ਅਤੇ ਦੋਹਾਂ ਧੀਆਂ ਨੂੰ ਜਿਹੜੀਆਂ ਇੱਥੇ ਹਨ ਲੈ ਜਾ, ਅਜਿਹਾ ਨਾ ਹੋਵੇ ਕਿ ਤੂੰ ਵੀ ਇਸ ਨਗਰ ਦੇ ਅਪਰਾਧ ਵਿੱਚ ਭਸਮ ਹੋ ਜਾਵੇਂ।