Genesis 19:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਬਾਹਰ ਆ ਗਏ, ਆਦਮੀਆਂ ਵਿੱਚੋਂ ਇੱਕ ਨੇ ਆਖਿਆ, “ਹੁਣ ਭੱਜੋ ਅਤੇ ਆਪਣੀ ਜਾਨ ਬਚਾਓ। ਪਿੱਛੇ ਮੁੜਕੇ ਨਹੀਂ ਦੇਖਣਾ ਅਤੇ ਵਾਦੀ ਵਿੱਚ ਕਿਸੇ ਥਾਂ ਉੱਤੇ ਵੀ ਨਹੀਂ ਰੁਕਣਾ। ਜਦੋਂ ਤੱਕ ਤੁਸੀਂ ਪਹਾੜਾਂ ਤਾਈਂ ਨਹੀਂ ਪਹੁੰਚ ਜਾਂਦੇ, ਭੱਜਦੇ ਰਹੋ। ਜੇ ਤੁਸੀਂ ਰੁਕ ਗਏ, ਤਾਂ ਤੁਸੀਂ ਵੀ ਨਗਰ ਦੇ ਨਾਲ ਤਬਾਹ ਹੋ ਜਾਵੋਂਗੇ!”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਜਦ ਓਹ ਉਨ੍ਹਾਂ ਨੂੰ ਬਾਹਰ ਲੈ ਆਏ ਤਾਂ ਉਸ ਨੇ ਆਖਿਆ, ਆਪਣੀ ਜਾਨ ਲੈਕੇ ਭੱਜ ਜਾਹ। ਆਪਣੇ ਪਿੱਛੇ ਨਾ ਵੇਖੀ ਅਰ ਸਾਰੇ ਦੂਣ ਵਿੱਚ ਕਿਤੇ ਨਾ ਠਹਿਰੀਂ। ਪਹਾੜ ਨੂੰ ਭੱਜ ਜਾਹ ਅਜਿਹਾ ਨਾ ਹੋਵੇ ਕਿ ਤੂੰ ਭਸਮ ਹੋ ਜਾਵੇਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਇਆ ਕਿ ਜਦ ਓਹ ਉਨ੍ਹਾਂ ਨੂੰ ਬਾਹਰ ਲੈ ਆਏ ਤਾਂ ਉਸ ਨੂੰ ਆਖਿਆ, ਆਪਣੀ ਜਾਨ ਬਚਾ ਕੇ ਭੱਜ ਜਾ, ਪਿੱਛੇ ਮੁੜ ਕੇ ਨਾ ਵੇਖੀਂ ਅਤੇ ਸਾਰੀ ਘਾਟੀ ਵਿੱਚ ਕਿਤੇ ਨਾ ਠਹਿਰੀਂ। ਪਰਬਤ ਨੂੰ ਭੱਜ ਜਾ, ਅਜਿਹਾ ਨਾ ਹੋਵੇ ਕਿ ਤੂੰ ਵੀ ਭਸਮ ਹੋ ਜਾਵੇਂ।