Genesis 19:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੂਤ ਸੋਆਰ ਵਿੱਚ ਰਹਿਣ ਤੋਂ ਡਰਦਾ ਸੀ। ਇਸ ਲਈ ਉਹ ਅਤੇ ਉਸ ਦੀਆਂ ਦੋਵੇਂ ਧੀਆਂ ਪਹਾੜਾਂ ਵਿੱਚ ਰਹਿਣ ਲਈ ਚਲੀਆਂ ਗਈਆਂ। ਉਹ ਉੱਥੇ ਇੱਕ ਗੁਫ਼ਾ ਵਿੱਚ ਰਹਿਣ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਲੂਤ ਸੋਆਰ ਤੋਂ ਉੱਪਰ ਜਾਕੇ ਆਪਣੀਆਂ ਦੋਹਾਂ ਧੀਆਂ ਸਣੇ ਪਹਾੜ ਉੱਤੇ ਵੱਸਿਆ ਕਿਉਂਕਿ ਉਹ ਸੋਆਰ ਵਿੱਚ ਵੱਸਣ ਤੋਂ ਡਰਦਾ ਸੀ ਸੋ ਉਹ ਅਰ ਉਹ ਦੀਆਂ ਦੋਵੇਂ ਧੀਆਂ ਇੱਕ ਖੁੰਧਰ ਵਿੱਚ ਵੱਸਣ ਲੱਗ ਪਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਲੂਤ ਨੇ ਸੋਆਰ ਨਗਰ ਨੂੰ ਛੱਡ ਦਿੱਤਾ ਅਤੇ ਉੱਪਰ ਜਾ ਕੇ ਆਪਣੀਆਂ ਦੋਹਾਂ ਧੀਆਂ ਸਮੇਤ ਪਰਬਤ ਉੱਤੇ ਵੱਸ ਗਿਆ ਕਿਉਂ ਜੋ ਉਹ ਸੋਆਰ ਵਿੱਚ ਵੱਸਣ ਤੋਂ ਡਰਦਾ ਸੀ, ਇਸ ਲਈ ਉਹ ਅਤੇ ਉਹ ਦੀਆਂ ਦੋਵੇਂ ਧੀਆਂ ਇੱਕ ਗੁਫ਼ਾ ਵਿੱਚ ਰਹਿਣ ਲੱਗ ਪਏ।