Genesis 19:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਗਲੇ ਦਿਨ, ਵੱਡੀ ਧੀ ਨੇ ਛੋਟੀ ਧੀ ਨੂੰ ਆਖਿਆ, “ਪਿੱਛਲੀ ਰਾਤ, ਮੈਂ ਆਪਣੇ ਪਿਤਾ ਨਾਲ ਸੁੱਤੀ ਸੀ। ਆ ਉਸ ਨੂੰ ਫ਼ਿਰ ਤੋਂ, ਅੱਜ ਰਾਤ ਸ਼ਰਾਬੀ ਕਰ ਦੇਈਏ। ਫ਼ੇਰ ਤੂੰ ਉਸ ਨਾਲ ਸੌਂ ਜਾਵੀਂ ਅਤੇ ਉਸ ਨਾਲ ਜਿਨਸੀ ਸੰਬੰਧ ਬਣਾਵੀਂ। ਇਸ ਤਰ੍ਹਾਂ, ਅਸੀਂ ਆਪਣੇ ਪਿਤਾ ਰਾਹੀਂ ਬੱਚੇ ਪੈਦਾ ਕਰ ਸੱਕਾਂਗੀਆਂ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਅਗਲੇ ਦਿਨ ਐਉਂ ਹੋਇਆ ਕਿ ਪਲੌਠੀ ਨੇ ਛੋਟੀ ਨੂੰ ਆਖਿਆ, ਵੇਖ ਮੈਂ ਕਲ ਰਾਤ ਆਪਣੇ ਪਿਤਾ ਦੇ ਸੰਗ ਲੇਟੀ। ਅਸੀਂ ਅੱਜ ਰਾਤ ਵੀ ਉਹ ਨੂੰ ਮੱਧ ਪਿਲਾਈਏ ਅਤੇ ਤੂੰ ਜਾਹ ਉੂਹ ਦੇ ਸੰਗ ਲੇਟ ਅਤੇ ਐਉਂ ਅਸੀਂ ਆਪਣੇ ਪਿਤਾ ਦੀ ਅੰਸ ਕਾਇਮ ਰੱਖਾਂਗੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਗਲੇ ਦਿਨ ਅਜਿਹਾ ਹੋਇਆ ਕਿ ਵੱਡੀ ਧੀ ਨੇ ਛੋਟੀ ਨੂੰ ਆਖਿਆ, ਵੇਖ, ਮੈਂ ਕੱਲ ਰਾਤ ਆਪਣੇ ਪਿਤਾ ਦੇ ਸੰਗ ਲੇਟੀ। ਅਸੀਂ ਅੱਜ ਰਾਤ ਵੀ ਉਹ ਨੂੰ ਮਧ ਪਿਲਾਈਏ ਅਤੇ ਤੂੰ ਜਾ ਕੇ ਉਹ ਦੇ ਸੰਗ ਲੇਟ ਅਤੇ ਤਾਂ ਜੋ ਅਸੀਂ ਆਪਣੇ ਪਿਤਾ ਦੀ ਅੰਸ ਨੂੰ ਕਾਇਮ ਰੱਖ ਸਕੀਏ।