Genesis 19:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਘਰ ਦੇ ਆਲੇ-ਦੁਆਲੇ ਖੜ੍ਹੇ ਆਦਮੀਆਂ ਨੇ ਜਵਾਬ ਦਿੱਤਾ, “ਤੂੰ ਇੱਥੇ ਆ!” ਫ਼ੇਰ ਆਦਮੀਆਂ ਨੇ ਆਪਸ ’ਚ ਆਖਿਆ, “ਇਹ ਆਦਮੀ, ਲੂਤ, ਸਾਡੇ ਸ਼ਹਿਰ ਇੱਕ ਮਹਿਮਾਨ ਵਜੋਂ ਆਇਆ ਹੈ। ਹੁਣ ਇਹ ਸਾਨੂੰ ਦੱਸਣਾ ਚਾਹੁੰਦਾ ਹੈ ਕਿ ਸਾਨੂੰ ਕਿਵੇਂ ਜਿਉਣਾ ਚਾਹੀਦਾ ਹੈ!” ਆਦਮੀਆਂ ਨੇ ਲੂਤ ਨੂੰ ਆਖਿਆ, “ਅਸੀਂ ਤੇਰੇ ਨਾਲ ਇਨ੍ਹਾਂ ਨਾਲੋਂ ਵੀ ਬੁਰਾ ਸਲੂਕ ਕਰਾਂਗੇ।” ਇਸ ਤਰ੍ਹਾਂ ਆਦਮੀ ਲੂਤ ਦੇ ਨੇੜੇ-ਨੇੜੇ ਆਉਂਦੇ ਗਏ। ਉਹ ਦਰਵਾਜ਼ਾ ਤੋੜਨ ਹੀ ਵਾਲੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਨ੍ਹਾਂ ਨੇ ਆਖਿਆ,ਪਿਛਾਹਾਂ ਹੱਟ ਜਾਹ ਅਤੇ ਉਨ੍ਹਾਂ ਨੇ ਏਹ ਵੀ ਆਖਿਆ ਏਹ ਵੱਸਣ ਲਈ ਆਇਆ ਸੀ ਹੁਣ ਨਿਆਈ ਬਣ ਬੈਠਾ ਹੈ। ਅਸੀਂ ਤੇਰੇ ਨਾਲ ਉਨ੍ਹਾਂ ਨਾਲੋਂ ਵੱਧ ਬੁਰਿਆਈ ਕਰਾਂਗੇ। ਫੇਰ ਉਨ੍ਹਾਂ ਨੇ ਉਸ ਮਨੁੱਖ ਲੂਤ ਨੂੰ ਬਹੁਤ ਤੰਗ ਕੀਤਾ ਅਰ ਬੂਹੇ ਭੰਨਣ ਲਈ ਨੇੜੇ ਢੁੱਕੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਨ੍ਹਾਂ ਨੇ ਆਖਿਆ, ਪਿੱਛੇ ਹੱਟ ਜਾ, ਉਨ੍ਹਾਂ ਨੇ ਇਹ ਵੀ ਆਖਿਆ ਇਹ ਪਰਦੇਸੀ ਹੋ ਕੇ ਵੱਸਣ ਲਈ ਆਇਆ ਸੀ, ਹੁਣ ਨਿਆਈਂ ਬਣ ਬੈਠਾ ਹੈ। ਅਸੀਂ ਤੇਰੇ ਨਾਲ ਉਨ੍ਹਾਂ ਨਾਲੋਂ ਵੱਧ ਬੁਰਿਆਈ ਕਰਾਂਗੇ। ਫੇਰ ਉਨ੍ਹਾਂ ਨੇ ਲੂਤ ਨੂੰ ਬਹੁਤ ਤੰਗ ਕੀਤਾ ਅਤੇ ਦਰਵਾਜ਼ੇ ਨੂੰ ਭੰਨਣ ਲਈ ਨੇੜੇ ਆਏ।