Genesis 2:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਦਮੀ ਨੇ ਪਾਲਤੂ ਜਾਨਵਰਾਂ, ਅਕਾਸ਼ ਦੇ ਸਾਰੇ ਪੰਛੀਆਂ ਅਤੇ ਸਾਰੇ ਜੰਗਲੀ ਜਾਨਵਰਾਂ ਦੇ ਨਾਮ ਵੀ ਰੱਖੇ। ਆਦਮੀ ਨੇ ਅਨੇਕਾਂ ਜਾਨਵਰ ਅਤੇ ਪੰਛੀ ਵੇਖੇ, ਪਰ ਉਸ ਨੂੰ ਕੋਈ ਵੀ ਅਜਿਹਾ ਸਹਾਇਕ ਨਹੀਂ ਲੱਭਿਆ ਜੋ ਉਸ ਲਈ ਜੱਚਦਾ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਆਦਮੀ ਨੇ ਸਾਰੇ ਡੰਗਰਾਂ ਨੂੰ ਅਰ ਅਕਾਸ਼ ਦੇ ਪੰਛੀਆਂ ਨੂੰ ਅਰ ਜੰਗਲ ਦੇ ਸਾਰੇ ਜਾਨਵਰਾਂ ਨੂੰ ਨਾਉਂ ਦਿੱਤੇ ਪਰ ਆਦਮੀ ਲਈ ਅਜੇ ਕੋਈ ਸਹਾਇਕਣ ਉਹ ਦੇ ਵਰਗੀ ਨਾ ਮਿਲੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਆਦਮ ਨੇ ਸਾਰੇ ਪਸ਼ੂਆਂ, ਅਕਾਸ਼ ਦੇ ਪੰਛੀਆਂ, ਅਤੇ ਜੰਗਲ ਦੇ ਸਾਰੇ ਜਾਨਵਰਾਂ ਦਾ ਨਾਮ ਰੱਖਿਆ, ਪਰ ਮਨੁੱਖ ਲਈ ਅਜੇ ਕੋਈ ਸਹਾਇਕਣ ਉਹ ਦੇ ਵਰਗੀ ਨਾ ਮਿਲੀ।