Genesis 20:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਪਰਮੇਸ਼ੁਰ ਨੇ ਅਬੀਮਲਕ ਨੂੰ ਸੁਪਨੇ ਵਿੱਚ ਆਖਿਆ, “ਹਾਂ, ਮੈਂ ਜਾਣਦਾ ਹਾਂ ਕਿ ਤੂੰ ਨਿਰਦੋਸ਼ ਹੈਂ। ਅਤੇ ਮੈਂ ਇਹ ਵੀ ਜਾਣਦਾ ਹਾਂ ਤੈਨੂੰ ਇਸ ਗੱਲ ਦਾ ਪਤਾ ਨਹੀਂ ਸੀ ਕਿ ਤੂੰ ਕੀ ਕਰ ਰਿਹਾ ਸੀ। ਮੈਂ ਤੈਨੂੰ ਬਚਾ ਲਿਆ। ਮੈਂ ਤੈਨੂੰ ਪਾਪ ਨਹੀਂ ਕਰਨ ਦਿੱਤਾ। ਇਹ ਮੈਂ ਹੀ ਸੀ ਜਿਸਨੇ ਤੈਨੂੰ ਉਸ ਦੇ ਨਾਲ ਸੌਣ ਨਹੀਂ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਰਮੇਸ਼ੁਰ ਨੇ ਸੁਫ਼ਨੇ ਵਿੱਚ ਉਹ ਨੂੰ ਆਖਿਆ, ਮੈਂ ਵੀ ਜਾਣ ਲਿਆ ਹੈ ਕਿ ਤੂੰ ਆਪਣੇ ਦਿਲ ਦੀ ਸਿਧਿਆਈ ਨਾਲ ਇਹ ਕੀਤਾ ਹੈ। ਮੈਂ ਤੈਨੂੰ ਆਪਣੇ ਵਿੱਰੁਧ ਪਾਪ ਕਰਨ ਤੋਂ ਰੋਕਿਆ ਹੈ ਕਿਉਂਕਿ ਮੈਂ ਤੈਨੂੰ ਉਹ ਨੂੰ ਛੋਹਣ ਨਹੀਂ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਨੇ ਸੁਫ਼ਨੇ ਵਿੱਚ ਉਹ ਨੂੰ ਆਖਿਆ, ਹਾਂ, ਮੈਂ ਜਾਣਦਾ ਹਾਂ ਕਿ ਤੂੰ ਆਪਣੇ ਦਿਲ ਦੀ ਖਰਿਆਈ ਨਾਲ ਇਹ ਕੰਮ ਕੀਤਾ ਹੈ ਇਸ ਕਾਰਨ ਮੈਂ ਵੀ ਤੈਨੂੰ ਆਪਣੇ ਵਿਰੁੱਧ ਪਾਪ ਕਰਨ ਤੋਂ ਰੋਕਿਆ ਹੈ ਅਤੇ ਮੈਂ ਤੈਨੂੰ ਉਸ ਨੂੰ ਹੱਥ ਲਾਉਣ ਨਹੀਂ ਦਿੱਤਾ।