Genesis 20:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਅਬਰਾਹਾਮ ਨੂੰ ਉਸ ਦੀ ਪਤਨੀ ਮੋੜ ਦੇ। ਅਬਰਾਹਾਮ ਇੱਕ ਨਬੀ ਹੈ। ਉਹ ਤੇਰੇ ਲਈ ਪ੍ਰਾਰਥਨਾ ਕਰੇਗਾ, ਅਤੇ ਤੂੰ ਜੀਵੇਂਗਾ। ਪਰ ਜੇ ਤੂੰ ਅਬਰਾਹਾਮ ਨੂੰ ਸਾਰਾਹ ਨਾ ਮੋੜੀ ਤਾਂ ਮੈਂ ਤੈਨੂੰ ਬਚਨ ਦਿੰਦਾ ਹਾਂ ਕਿ ਤੂੰ ਮਾਰਿਆ ਜਾਵੇਂਗਾ। ਅਤੇ ਤੇਰੇ ਨਾਲ ਤੇਰਾ ਸਾਰਾ ਪਰਿਵਾਰ ਵੀ ਮਾਰਿਆ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ ਤੂੰ ਉਸ ਮਨੁੱਖ ਨੂੰ ਉਹ ਦੀ ਪਤਨੀ ਮੋੜ ਦਿਹ ਕਿਉਂਜੋ ਉਹ ਨਬੀ ਹੈ ਅਰ ਉਹ ਤੇਰੇ ਲਈ ਬੇਨਤੀ ਕਰੇਗਾ ਅਤੇ ਤੂੰ ਜੀਉਂਦਾ ਰਹੇਗਾ ਪਰ ਜੇ ਨਾ ਮੋੜੇਂ ਤਾਂ ਜਾਣ ਲੈ ਕਿ ਤੂੰ ਅਰ ਸਾਰੇ ਜੋ ਤੇਰੇ ਹਨ ਜ਼ਰੂਰ ਮਰਨਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਤੂੰ ਉਸ ਮਨੁੱਖ ਨੂੰ ਉਹ ਦੀ ਪਤਨੀ ਮੋੜ ਦੇ ਕਿਉਂ ਜੋ ਉਹ ਨਬੀ ਹੈ, ਉਹ ਤੇਰੇ ਲਈ ਬੇਨਤੀ ਕਰੇਗਾ ਅਤੇ ਤੂੰ ਜੀਉਂਦਾ ਰਹੇਂਗਾ ਪਰ ਜੇ ਤੂੰ ਉਸ ਨੂੰ ਨਾ ਮੋੜੇਂ ਤਾਂ ਜਾਣ ਲੈ ਕਿ ਤੂੰ ਅਤੇ ਤੇਰੇ ਸਾਰੇ ਲੋਕ ਜ਼ਰੂਰ ਮਰਨਗੇ।