Genesis 20:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਅਬੀਮਲਕ ਨੇ ਅਬਰਾਹਾਮ ਨੂੰ ਸੱਦਿਆ ਅਤੇ ਉਸ ਨੂੰ ਆਖਿਆ, “ਤੂੰ ਸਾਡੇ ਨਾਲ ਅਜਿਹਾ ਕਿਉਂ ਕੀਤਾ? ਮੈਂ ਤੇਰਾ ਕੀ ਵਿਗਾੜਿਆ ਸੀ? ਤੂੰ ਝੂਠ ਕਿਉਂ ਬੋਲਿਆ ਅਤੇ ਇਹ ਆਖਿਆ ਕਿ ਉਹ ਤੇਰੀ ਭੈਣ ਹੈ? ਤੂੰ ਮੇਰੇ ਰਾਜ ਨੂੰ ਬਹੁਤ ਮੁਸ਼ਕਿਲ ਵਿੱਚ ਪਾ ਦਿੱਤਾ ਹੈ। ਤੈਨੂੰ ਮੇਰੇ ਨਾਲ ਇਹ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਬੀਮਲਕ ਨੇ ਅਬਰਾਹਾਮ ਨੂੰ ਬੁਲਵਾਕੇ ਆਖਿਆ, ਤੈਂ ਸਾਡੇ ਨਾਲ ਏਹ ਕੀ ਕੀਤਾ? ਮੈਂ ਤੇਰਾ ਕੀ ਪਾਪ ਕੀਤਾ ਕਿ ਤੂੰ ਮੇਰੇ ਉੱਤੇ ਅਰ ਮੇਰੀ ਬਾਦਸ਼ਾਹੀ ਉੱਤੇ ਇਹ ਵੱਡਾ ਪਾਪ ਲੈ ਆਂਦਾ ਹੈਂ? ਇਹ ਕਰਤੂਤ ਜਿਹੜੀ ਤੈਨੂੰ ਨਹੀਂ ਕਰਨੀ ਚਾਹੀਦੀ ਸੀ ਤੈਂ ਮੇਰੇ ਨਾਲ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬੀਮਲਕ ਨੇ ਅਬਰਾਹਾਮ ਨੂੰ ਬੁਲਵਾ ਕੇ ਆਖਿਆ, ਤੂੰ ਸਾਡੇ ਨਾਲ ਇਹ ਕੀ ਕੀਤਾ ਹੈ? ਮੈਂ ਤੇਰਾ ਕੀ ਵਿਗਾੜਿਆ ਸੀ ਕਿ ਤੂੰ ਮੇਰੇ ਅਤੇ ਮੇਰੇ ਰਾਜ ਉੱਤੇ ਇਹ ਵੱਡਾ ਪਾਪ ਲੈ ਆਂਦਾ ਹੈਂ? ਤੂੰ ਮੇਰੇ ਨਾਲ ਉਹ ਕੰਮ ਕੀਤਾ ਹੈ, ਜੋ ਤੈਨੂੰ ਨਹੀਂ ਕਰਨਾ ਚਾਹੀਦਾ ਸੀ।