Genesis 21:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਰਾਹ ਨੇ ਅਬਰਾਹਾਮ ਨੂੰ ਆਖਿਆ, “ਇਸ ਦਾਸੀ ਅਤੇ ਇਸਦੇ ਪੁੱਤਰ ਤੋਂ ਖਹਿੜਾ ਛੁਡਾ। ਮੈਂ ਨਹੀਂ ਚਾਹੁੰਦੀ ਕਿ ਉਸ ਦਾਸੀ ਦਾ ਪੁੱਤਰ ਮੇਰੇ ਪੁੱਤਰ ਇਸਹਾਕ ਨਾਲ ਸਾਡੀ ਜਾਇਦਾਦ, ਵਿਰਸੇ ਵਿੱਚ ਪ੍ਰਾਪਤ ਕਰੇ।”
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਉਹ ਨੇ ਅਬਾਰਾਹਮ ਨੂੰ ਆਖਿਆ ਭਈ ਏਸ ਗੋੱਲੀ ਅਰ ਇਹ ਦੇ ਪੁੱਤ੍ਰ ਨੂੰ ਕੱਢ ਛੱਡ ਕਿਉਂਜੋ ਏਸ ਗੋੱਲੀ ਦਾ ਪੁੱਤ੍ਰ ਮੇਰੇ ਪੁੱਤ੍ਰ ਇਸਹਾਕ ਦੇ ਨਾਲ ਵਾਰਸ ਨਹੀਂ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਉਸ ਨੇ ਅਬਰਾਹਾਮ ਨੂੰ ਆਖਿਆ, ਇਸ ਦਾਸੀ ਅਤੇ ਇਹ ਦੇ ਪੁੱਤਰ ਨੂੰ ਕੱਢ ਦੇ, ਕਿਉਂ ਜੋ ਇਸ ਦਾਸੀ ਦਾ ਪੁੱਤਰ ਮੇਰੇ ਪੁੱਤਰ ਇਸਹਾਕ ਨੇ ਨਾਲ ਵਾਰਿਸ ਨਹੀਂ ਹੋਵੇਗਾ।