Genesis 21:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਮੁੰਡੇ ਦਾ ਰੋਣਾ ਸੁਣਿਆ ਅਤੇ ਪਰਮੇਸ਼ੁਰ ਦੇ ਦੂਤ ਨੇ ਹਾਜਰਾ ਨੂੰ ਆਕਾਸ਼ ਵਿੱਚੋਂ ਆਵਾਜ਼ ਦਿੱਤੀ। ਉਸ ਨੇ ਆਖਿਆ, “ਕੀ ਗੱਲ ਹੈ, ਹਾਜਰਾ? ਡਰ ਨਾ! ਯਹੋਵਾਹ ਨੇ ਬੱਚੇ ਦਾ ਰੋਣਾ ਸੁਣ ਲਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਰਮੇਸ਼ੁਰ ਨੇ ਮੁੰਡੇ ਦੀ ਅਵਾਜ਼ ਸੁਣ ਲਈ ਅਰ ਪਰਮੇਸ਼ੁਰ ਦੇ ਦੂਤ ਨੇ ਅਕਾਸ਼ ਤੋਂ ਹਾਜਰਾ ਨੂੰ ਬੁਲਾਕੇ ਆਖਿਆ, ਹਾਜਰਾ ਤੈਨੂੰ ਕੀ ਹੋਇਆ? ਨਾ ਡਰ ਕਿਉਂਕਿ ਪਰਮੇਸ਼ੁਰ ਨੇ ਮੁੰਡੇ ਦੀ ਅਵਾਜ਼ ਜਿੱਥੇ ਉਹ ਪਿਆ ਹੈ ਓੱਥੋਂ ਸੁਣ ਲਈ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਰਮੇਸ਼ੁਰ ਨੇ ਉਸ ਮੁੰਡੇ ਦੇ ਰੋਣ ਦੀ ਅਵਾਜ਼ ਸੁਣ ਲਈ ਅਤੇ ਪਰਮੇਸ਼ੁਰ ਦੇ ਦੂਤ ਨੇ ਅਕਾਸ਼ ਤੋਂ ਹਾਜ਼ਰਾ ਨੂੰ ਪੁਕਾਰ ਕੇ ਆਖਿਆ, ਹਾਜ਼ਰਾ ਤੈਨੂੰ ਕੀ ਹੋਇਆ? ਨਾ ਡਰ, ਕਿਉਂਕਿ ਪਰਮੇਸ਼ੁਰ ਨੇ ਮੁੰਡੇ ਦੀ ਅਵਾਜ਼ ਜਿੱਥੇ ਉਹ ਪਿਆ ਹੈ ਉੱਥੋਂ ਸੁਣ ਲਈ ਹੈ।