Genesis 21:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਨੂੰ ਇੱਥੇ ਪਰਮੇਸ਼ੁਰ ਦੇ ਸਾਹਮਣੇ ਇੱਕ ਬਚਨ ਦੇ। ਇਕਰਾਰ ਕਰ ਕਿ ਤੂੰ ਮੇਰੇ ਅਤੇ ਮੇਰੇ ਬੱਚਿਆਂ ਨਾਲ ਇਨਸਾਫ਼ ਕਰੇਂਗਾ। ਇਕਰਾਰ ਕਰ ਕਿ ਤੂੰ ਮੇਰੇ ਉੱਤੇ ਅਤੇ ਇਸ ਦੇਸ਼ ਉੱਤੇ, ਜਿੱਥੇ ਤੂੰ ਰਿਹਾ ਹੈਂ, ਮਿਹਰਬਾਨ ਹੋਵੇਂਗਾ। ਇਕਰਾਰ ਕਰ ਤੂੰ ਮੇਰੇ ਉੱਤੇ ਓਨਾ ਹੀ ਮਿਹਰਬਾਨ ਹੋਵੇਂਗਾ ਜਿੰਨਾ ਮੈਂ ਤੇਰੇ ਉੱਤੇ ਰਿਹਾ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਤੂੰ ਮੇਰੇ ਨਾਲ ਪਰਮੇਸ਼ੁਰ ਦੀ ਸੌਂਹ ਖਾਹ ਕਿ ਤੂੰ ਮੇਰੇ ਨਾਲ ਅਤੇ ਮੇਰੇ ਪੁੱਤ੍ਰਾਂ ਨਾਲ ਅਤੇ ਮੇਰੇ ਪੋਤਿਆਂ ਨਾਲ ਧੋਖਾ ਨਾ ਕਮਾਵੇਂਗਾ ਸਗੋਂ ਉਸ ਕਿਰਪਾ ਦੇ ਅਨੁਸਾਰ ਜੋ ਮੈਂ ਤੇਰੇ ਉੱਤੇ ਕੀਤੀ ਹੈ ਤੂੰ ਵੀ ਮੇਰੇ ਉੱਤੇ ਅਰ ਏਸ ਦੇਸ ਉੱਤੇ ਜਿਸ ਵਿੱਚ ਤੂੰ ਪਰਦੇਸੀ ਰਿਹਾ ਹੈਂ ਕਰੇਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਤੂੰ ਮੇਰੇ ਨਾਲ ਪਰਮੇਸ਼ੁਰ ਦੀ ਸਹੁੰ ਖਾਹ ਕਿ ਤੂੰ ਮੇਰੇ ਨਾਲ, ਮੇਰੇ ਪੁੱਤਰਾਂ, ਅਤੇ ਮੇਰੇ ਪੋਤਿਆਂ ਨਾਲ ਧੋਖਾ ਨਾ ਕਰੇਂਗਾ। ਸਗੋਂ ਉਸ ਕਿਰਪਾ ਦੇ ਅਨੁਸਾਰ ਜੋ ਮੈਂ ਤੇਰੇ ਉੱਤੇ ਕੀਤੀ ਹੈ, ਤੂੰ ਵੀ ਮੇਰੇ ਉੱਤੇ ਕਰੇਂਗਾ, ਇਸ ਦੇਸ਼ ਉੱਤੇ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਿਹਾ ਹੈਂ।