Genesis 22:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਅਬਰਾਹਾਮ ਨੇ ਇੱਕ ਭੇਡੂ ਦੇਖਿਆ। ਭੇਡੂ ਦੇ ਸਿੰਗ ਝਾੜੀ ਵਿੱਚ ਫ਼ਸੇ ਹੋਏ ਸਨ। ਇਸ ਲਈ ਅਬਰਾਹਾਮ ਗਿਆ ਅਤੇ ਭੇਡੂ ਨੂੰ ਲੈ ਕੇ ਇਸ ਨੂੰ ਆਪਣੇ ਪੁੱਤਰ ਦੀ ਬਜਾਇ ਪਰਮੇਸ਼ੁਰ ਨੂੰ ਬਲੀ ਵਜੋਂ ਚੜ੍ਹਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਅਬਰਾਹਾਮ ਨੇ ਆਪਣੀਆਂ ਅੱਖਾਂ ਚੁੱਕਕੇ ਡਿੱਠਾ ਤਾਂ ਵੇਖੋ ਉਹ ਦੇ ਪਿੱਛੇ ਇੱਕ ਛੱਤ੍ਰਾ ਸੀ ਜਿਹ ਦੇ ਸਿੰਙ ਇੱਕ ਝਾੜੀ ਵਿੱਚ ਫਸੇ ਹੋਏ ਸਨ ਤਾਂ ਅਬਰਾਹਾਮ ਗਿਆ ਅਰ ਛੱਤ੍ਰੇ ਨੂੰ ਫੜ ਕੇ ਲੈ ਆਂਦਾ ਅਰ ਉਸ ਨੂੰ ਆਪਣੇ ਪੁੱਤ੍ਰ ਦੀ ਥਾਂ ਹੋਮ ਦੀ ਬਲੀ ਚੜਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਅਬਰਾਹਾਮ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਤਾਂ ਵੇਖੋ, ਉਹ ਦੇ ਪਿੱਛੇ ਇੱਕ ਲੇਲਾ ਸੀ, ਜਿਸ ਦੇ ਸਿੰਗ ਝਾੜੀ ਵਿੱਚ ਫਸੇ ਹੋਏ ਸਨ ਤਾਂ ਅਬਰਾਹਾਮ ਨੇ ਜਾ ਕੇ ਉਸ ਲੇਲੇ ਨੂੰ ਫੜ ਲਿਆ ਅਤੇ ਉਸ ਨੂੰ ਆਪਣੇ ਪੁੱਤਰ ਦੀ ਥਾਂ ਹੋਮ ਬਲੀ ਕਰਕੇ ਚੜ੍ਹਾਇਆ।