Genesis 22:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਉਸ ਥਾਂ ਗਏ ਜਿੱਥੇ ਉਨ੍ਹਾਂ ਨੂੰ ਪਰਮੇਸ਼ੁਰ ਨੇ ਜਾਣ ਵਾਸਤੇ ਆਖਿਆ ਸੀ। ਉੱਥੇ ਅਬਰਾਹਾਮ ਨੇ ਜਗਵੇਦੀ ਉਸਾਰੀ ਅਤੇ ਜਗਵੇਦੀ ਉੱਤੇ ਲੱਕੜਾਂ ਰੱਖ ਦਿੱਤੀਆਂ। ਫ਼ੇਰ ਅਬਰਾਹਾਮ ਨੇ ਆਪਣੇ ਪੁੱਤਰ ਇਸਹਾਕ ਨੂੰ ਬੰਨ੍ਹ ਦਿੱਤਾ। ਅਬਰਾਹਾਮ ਨੇ ਇਸਹਾਕ ਨੂੰ ਜਗਵੇਦੀ ਉੱਤੇ ਲੱਕੜਾਂ ਉੱਪਰ ਰੱਖ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਉਸ ਥਾਂ ਉੱਤੇ ਜਾ ਪੁੱਜੇ ਜਿਹੜੀ ਪਰਮੇਸ਼ੁਰ ਨੇ ਉਹ ਨੂੰ ਦੱਸੀ ਸੀ। ਉੱਥੇ ਅਬਰਾਹਾਮ ਨੇ ਇੱਕ ਜਗਵੇਦੀ ਬਣਾਈ ਅਰ ਉਸ ਉੱਤੇ ਲੱਕੜੀਆਂ ਚੁਣ ਦਿੱਤੀਆਂ ਅਰ ਆਪਣੇ ਪੁੱਤ੍ਰ ਇਸਹਾਕ ਨੂੰ ਬੰਨ੍ਹਕੇ ਜਗਵੇਦੀ ਪੁਰ ਲੱਕੜੀਆਂ ਉੱਤੇ ਰੱਖ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਉਸ ਸਥਾਨ ਉੱਤੇ ਜਾ ਪਹੁੰਚੇ ਜਿਹੜਾ ਪਰਮੇਸ਼ੁਰ ਨੇ ਉਹ ਨੂੰ ਦੱਸਿਆ ਸੀ। ਉੱਥੇ ਅਬਰਾਹਾਮ ਨੇ ਇੱਕ ਜਗਵੇਦੀ ਬਣਾਈ ਅਤੇ ਉਸ ਉੱਤੇ ਲੱਕੜੀਆਂ ਚਿਣ ਦਿੱਤੀਆਂ ਅਤੇ ਆਪਣੇ ਪੁੱਤਰ ਇਸਹਾਕ ਨੂੰ ਬੰਨ੍ਹ ਕੇ ਜਗਵੇਦੀ ਦੀਆਂ ਲੱਕੜੀਆਂ ਉੱਤੇ ਰੱਖ ਦਿੱਤਾ।