Genesis 23:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ ਨੇ ਅਫ਼ਰੋਨ ਨੂੰ ਸਮੂਹ ਲੋਕਾਂ ਦੇ ਸਾਹਮਣੇ ਆਖਿਆ, “ਪਰ ਮੈਂ ਤੁਹਾਨੂੰ ਉਸ ਖੇਤ ਦੀ ਪੂਰੀ ਕੀਮਤ ਅਦਾ ਕਰਨਾ ਚਾਹੁੰਦਾ ਹਾਂ। ਮੇਰੇ ਪੈਸੇ ਨੂੰ ਪ੍ਰਵਾਨ ਕਰੋ, ਅਤੇ ਮੈਂ ਆਪਣੇ ਮੁਰਦੇ ਨੂੰ ਦਫ਼ਨਾ ਦਿਆਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਦੇਸ ਦੇ ਲੋਕਾਂ ਦੇ ਸੁਣਦੇ ਹੋਏ ਅਫਰੋਨ ਨੂੰ ਆਖਿਆ, ਜੇਕਰ ਤੂੰ ਇਸ ਵਿੱਚ ਮੇਰੀ ਸੁਣਦਾ ਹੈਂ ਤਾਂ ਮੈਂ ਉਸ ਖੇਤ ਲਈ ਚਾਂਦੀ ਦਿੰਦਾ ਹਾਂ। ਉਹ ਮੇਰੀ ਵੱਲੋਂ ਲੈ ਤਾਂਜੋ ਮੈਂ ਆਪਣੇ ਮੁਰਦੇ ਨੂੰ ਉੱਥੇ ਦੱਬਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਦੇਸ਼ ਦੇ ਲੋਕਾਂ ਦੇ ਸੁਣਦੇ ਹੋਏ ਅਫ਼ਰੋਨ ਨੂੰ ਆਖਿਆ, ਜੇਕਰ ਤੂੰ ਅਜਿਹਾ ਚਾਹੁੰਦਾ ਹੈ ਤਦ ਮੇਰੀ ਸੁਣ, ਮੈਂ ਉਸ ਖੇਤ ਦਾ ਮੁੱਲ ਦਿੰਦਾ ਹਾਂ। ਉਹ ਮੇਰੀ ਵੱਲੋਂ ਲੈ ਤਾਂ ਜੋ ਮੈਂ ਆਪਣੇ ਮੁਰਦੇ ਨੂੰ ਉੱਥੇ ਦੱਬਾਂ।