Genesis 23:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਸ਼੍ਰੀ ਮਾਨ ਜੀ, ਤੁਸੀਂ ਤਾਂ ਸਾਡੇ ਦਰਮਿਆਨ ਪਰਮੇਸ਼ੁਰ ਦੇ ਮਹਾਨ ਆਗੂਆਂ ਵਿੱਚੋਂ ਇੱਕ ਹੋ। ਤੁਸੀਂ ਤਾਂ ਸਾਡੀ ਸਭ ਤੋਂ ਚੰਗੀ ਜ਼ਮੀਨ ਆਪਣੇ ਮੁਰਦੇ ਨੂੰ ਦਫ਼ਨ ਕਰਨ ਲਈ ਲੈ ਸੱਕਦੇ ਹੋ। ਤੁਸੀਂ ਸਾਡੇ ਕਿਸੇ ਵੀ ਕਬਰਸਤਾਨ ਵਿੱਚ ਕੋਈ ਵੀ ਥਾਂ ਲੈ ਸੱਕਦੇ ਹੋ ਜੋ ਤੁਸੀਂ ਚਾਹੋਂ। ਸਾਡੇ ਵਿੱਚੋਂ ਕੋਈ ਵੀ ਤੁਹਾਨੂੰ ਆਪਣੀ ਪਤਨੀ ਨੂੰ ਉੱਥੇ ਦਫ਼ਨਾਉਣ ਤੋਂ ਨਹੀਂ ਰੋਕੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਜੀ ਸਾਡੀ ਸੁਣੋ। ਸਾਡੇ ਵਿੱਚ ਤੁਸੀਂ ਪਰਮੇਸ਼ੁਰ ਦੇ ਸਜਾਦੇ ਹੋ। ਆਪਣੇ ਮੁਰਦੇ ਨੂੰ ਸਾਡੀਆਂ ਕਬਰਾਂ ਵਿੱਚੋਂ ਸਭ ਤੋਂ ਚੰਗੀ ਕਬਰ ਵਿੱਚ ਦੱਬ ਦਿਓ। ਤੁਹਾਡੇ ਮੁਰਦੇ ਨੂੰ ਦੱਬਣ ਲਈ ਸਾਡੇ ਵਿੱਚੋਂ ਕੋਈ ਵੀ ਆਪਣੀ ਕਬਰ ਤੁਹਾਥੋਂ ਨਹੀਂ ਰੋਕੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਜੀ, ਸਾਡੀ ਸੁਣੋ। ਸਾਡੇ ਵਿੱਚ ਤੁਸੀਂ ਪਰਮੇਸ਼ੁਰ ਦੇ ਸ਼ਹਿਜ਼ਾਦੇ ਹੋ। ਆਪਣੇ ਮੁਰਦੇ ਨੂੰ ਸਾਡੀਆਂ ਕਬਰਾਂ ਵਿੱਚੋਂ ਸਭ ਤੋਂ ਚੰਗੀ ਕਬਰ ਵਿੱਚ ਦੱਬ ਦਿਓ। ਤੁਹਾਡੇ ਮੁਰਦੇ ਨੂੰ ਦੱਬਣ ਲਈ ਸਾਡੇ ਵਿੱਚੋਂ ਕੋਈ ਵੀ ਆਪਣੀ ਕਬਰ ਲੈਣ ਤੋਂ ਤੁਹਾਨੂੰ ਨਹੀਂ ਰੋਕੇਗਾ।