Genesis 24:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਸ ਖਾਸ ਸੰਕੇਤ ਦਾ ਇੰਤਜ਼ਾਰ ਕਰ ਰਿਹਾ ਹਾਂ, ਇਹ ਜਾਨਣ ਲਈ, ਕਿ ਕਿਹੜੀ ਮੁਟਿਆਰ ਇਸਹਾਕ ਲਈ ਢੁਕਵੀ ਹੈ। ਖਾਸ ਸੰਕੇਤ ਇਹ ਹੈ ਮੈਂ ਕੁੜੀ ਨੂੰ ਆਖਾਂਗਾ, ‘ਕਿਰਪਾ ਕਰਕੇ ਆਪਣਾ ਘੜਾ ਹੇਠਾਂ ਉਤਾਰ ਤਾਂ ਜੋ ਮੈਂ ਪਾਣੀ ਪੀ ਸੱਕਾਂ।’ ਮੈਨੂੰ ਪਤਾ ਲੱਗ ਜਾਵੇਗਾ ਕਿ ਉਹ ਢੁਕਵੀਂ ਮੁਟਿਆਰ ਹੈ ਜੇ ਉਸ ਨੇ ਆਖਿਆ, ‘ਪੀ ਲੈ, ਅਤੇ ਮੈਂ ਤੇਰੇ ਊਠਾਂ ਨੂੰ ਵੀ ਪਾਣੀ ਪਿਲਾਵਾਂਗੀ।’ ਜੇ ਅਜਿਹੀ ਗੱਲ ਹੋਈ, ਤਾਂ ਤੂੰ ਸਾਬਤ ਕਰ ਦੇਵੇਗਾ ਕਿ ਉਹ ਮੁਟਿਆਰ ਇਸਹਾਕ ਲਈ ਢੁਕਵੀਂ ਹੈ। ਅਤੇ ਮੈਨੂੰ ਪਤਾ ਲੱਗ ਜਾਵੇਗਾ ਕਿ ਤੂੰ ਮੇਰੇ ਸੁਆਮੀ ਉੱਤੇ ਮਿਹਰ ਕੀਤੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਵੇ ਕਿ ਜਿਹੜੀ ਛੋਕਰੀ ਨੂੰ ਮੈਂ ਆਖਾਂ ਭਈ ਆਪਣਾ ਘੜਾ ਕੋਡਾ ਕਰੀਂ ਅਤੇ ਮੈਂ ਪੀਵਾਂਗਾ ਤਾਂ ਉਹ ਆਖੇ ਪੀਓ ਅਰ ਮੈਂ ਤੁਹਾਡੇ ਊਠਾਂ ਨੂੰ ਵੀ ਪਿਲਾਵਾਂਗੀ ਸੋ ਉਹੋ ਹੋਵੇ ਜਿਸ ਨੂੰ ਤੈਂ ਆਪਣੇ ਦਾਸ ਇਸਹਾਕ ਲਈ ਠਹਿਰਾਇਆ ਹੈ ਅਤੇ ਮੈਂ ਏਸੇ ਗੱਲ ਤੋਂ ਜਾਣਾਂਗਾ ਕਿ ਤੈਂ ਮੇਰੇ ਸਵਾਮੀ ਉੱਤੇ ਕਿਰਪਾ ਕੀਤੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਵੇ ਕਿ ਜਿਹੜੀ ਕੁੜੀ ਨੂੰ ਮੈਂ ਆਖਾਂ ਭਈ ਆਪਣਾ ਘੜਾ ਮੇਰੇ ਵੱਲ ਨੂੰ ਨੀਵਾਂ ਕਰੀਂ ਅਤੇ ਮੈਂ ਪੀਵਾਂਗਾ ਤਾਂ ਉਹ ਆਖੇ ਪੀਓ ਅਤੇ ਮੈਂ ਤੁਹਾਡੇ ਊਠਾਂ ਨੂੰ ਵੀ ਪਿਲਾਵਾਂਗੀ ਸੋ ਉਹੀ ਹੋਵੇ ਜਿਸ ਨੂੰ ਤੂੰ ਆਪਣੇ ਦਾਸ ਇਸਹਾਕ ਲਈ ਠਹਿਰਾਇਆ ਹੈ, ਮੈਂ ਇਸੇ ਗੱਲ ਤੋਂ ਜਾਣਾਂਗਾ ਕਿ ਤੂੰ ਮੇਰੇ ਸੁਆਮੀ ਉੱਤੇ ਕਿਰਪਾ ਕੀਤੀ ਹੈ।