Genesis 24:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ, ਨੌਕਰ ਦੇ ਪ੍ਰਾਰਥਨਾ ਕਰ ਹਟਨ ਤੋਂ ਪਹਿਲਾਂ, ਰਿਬਕਾਹ ਨਾਮ ਦੀ ਇੱਕ ਮੁਟਿਆਰ ਖੂਹ ਉੱਤੇ ਆਈ। ਰਿਬਕਾਹ ਬਥੂਏਲ ਦੀ ਧੀ ਸੀ। ਬਥੂਏਲ ਮਿਲਕਾਹ ਅਤੇ ਨਾਹੋਰ ਦਾ ਪੁੱਤਰ ਸੀ। ਨਾਹੋਰ, ਅਬਰਾਹਾਮ ਦਾ ਭਰਾ ਸੀ। ਰਿਬਕਾਹ ਆਪਣੇ ਮੋਢੇ ਉੱਤੇ ਇੱਕ ਘੜਾ ਚੁੱਕੀ ਖੂਹ ਉੱਤੇ ਆਈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਜਾਂ ਉਹ ਇਹ ਗੱਲ ਕਰਦਾ ਹੀ ਸੀ ਤਾਂ ਵੇਖੋ ਰਿਬਕਾਹ ਜੋ ਅਬਰਾਹਾਮ ਦੇ ਭਰਾ ਨਾਹੋਰ ਦੀ ਤੀਵੀਂ ਮਿਲਕਾਹ ਦੇ ਪੁੱਤ੍ਰ ਬਥੂਏਲ ਤੋਂ ਜੰਮੀ ਸੀ ਆਪਣਾ ਘੜਾ ਮੋਢਿਆਂ ਤੇ ਚੁੱਕਕੇ ਆ ਨਿੱਕਲੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਐਉਂ ਹੋਇਆ ਜਦ ਉਹ ਇਹ ਗੱਲ ਕਰਦਾ ਹੀ ਸੀ ਤਾਂ ਵੇਖੋ, ਰਿਬਕਾਹ ਜੋ ਅਬਰਾਹਾਮ ਦੇ ਭਰਾ ਨਾਹੋਰ ਦੀ ਪਤਨੀ ਮਿਲਕਾਹ ਦੇ ਪੁੱਤਰ ਬਥੂਏਲ ਦੀ ਧੀ ਸੀ, ਆਪਣਾ ਘੜਾ ਮੋਢਿਆਂ ਤੇ ਚੁੱਕੀ ਹੋਈ ਆ ਨਿੱਕਲੀ।