Genesis 24:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਮੈਂ ਚਾਹੁੰਦਾ ਹਾਂ ਕਿ ਤੂੰ ਮੇਰੇ ਨਾਲ ਇੱਕ ਗੱਲ ਦਾ ਇਕਰਾਰ ਕਰੇਂ। ਯਹੋਵਾਹ ਆਕਾਸ਼ ਅਤੇ ਧਰਤੀ ਦੇ ਅਪਰਮੇਸ਼ੁਰ ਦੀ ਹਜ਼ੂਰੀ ਵਿੱਚ ਮੈਨੂੰ ਵਚਨ ਦੇਹ, ਕਿ ਤੂੰ ਮੇਰੇ ਪੁੱਤਰ ਦੀ ਪਤਨੀ ਹੋਣ ਲਈ ਇਸ ਧਰਤੀ ਦੀ ਕਨਾਨੀ ਕੁੜੀ ਨੂੰ, ਜਿੱਥੇ ਮੈਂ ਰਹਿ ਰਿਹਾ ਹਾਂ, ਨਹੀਂ ਲਵੇਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂਜੋ ਮੈਂ ਤੈਨੂੰ ਯਹੋਵਾਹ ਅਕਾਸ਼ ਦੇ ਪਰਮੇਸ਼ੁਰ ਅਤੇ ਧਰਤੀ ਦੇ ਪਰਮੇਸ਼ੁਰ ਦੀ ਸੌਂਹ ਦੇਵਾਂ ਕਿ ਤੂੰ ਮੇਰੇ ਪੁੱਤ੍ਰ ਲਈ ਕਨਾਨੀਆਂ ਦੀਆਂ ਧੀਆਂ ਵਿੱਚੋਂ ਜਿਨ੍ਹਾਂ ਵਿੱਚ ਮੈਂ ਵੱਸਦਾ ਹਾਂ ਤੀਵੀਂ ਨਾ ਬਿਆਹੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੈਨੂੰ ਯਹੋਵਾਹ ਅਕਾਸ਼ ਦੇ ਪਰਮੇਸ਼ੁਰ ਅਤੇ ਧਰਤੀ ਦੇ ਪਰਮੇਸ਼ੁਰ ਦੀ ਸਹੁੰ ਦੇਵਾਂ ਕਿ ਤੂੰ ਮੇਰੇ ਪੁੱਤਰ ਲਈ ਕਨਾਨੀਆਂ ਦੀਆਂ ਧੀਆਂ ਵਿੱਚੋਂ ਪਤਨੀ ਨਾ ਲਿਆਵੀਂ, ਜਿਨ੍ਹਾਂ ਵਿੱਚ ਮੈਂ ਵੱਸਦਾ ਹਾਂ।