Genesis 24:40 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੇਰੇ ਸੁਆਮੀ ਨੇ ਮੈਨੂੰ ਆਖਿਆ, ‘ਮੈਂ ਯਹੋਵਾਹ ਦੀ ਸੇਵਾ ਕਰਦਾ ਹਾਂ, ਯਹੋਵਾਹ ਤੇਰੀ ਸਹਾਇਤਾ ਕਰਨ ਲਈ ਤੇਰੀ ਖਾਤਰ ਆਪਣ ਦੂਤ ਭੇਜੇਗਾ। ਤੂੰ ਮੇਰੇ ਖੁਦ ਦੇ ਪਰਿਵਾਰ ਦਰਮਿਆਨੋਂ ਮੇਰੇ ਪੁੱਤਰ ਲਈ ਵਹੁਟੀ ਲੱਭੇਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਮੈਨੂੰ ਆਖਿਆ, ਯਹੋਵਾਹ ਜਿਹਦੇ ਸਨਮੁਖ ਮੈਂ ਚੱਲਦਾ ਹਾਂ ਆਪਣਾ ਦੂਤ ਤੇਰੇ ਨਾਲ ਘੱਲੇਗਾ ਅਰ ਉਹ ਤੇਰੇ ਰਾਹ ਨੂੰ ਸੁਫਲ ਕਰੇਗਾ ਅਰ ਤੂੰ ਮੇਰੇ ਕੁਨਬੇ ਤੋਂ ਮੇਰੇ ਪਿਤਾ ਦੇ ਘਰੋਂ ਮੇਰੇ ਪੁੱਤ੍ਰ ਲਈ ਤੀਵੀਂ ਲਿਆਵੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਮੈਨੂੰ ਆਖਿਆ, ਯਹੋਵਾਹ ਜਿਸ ਦੇ ਸਨਮੁਖ ਮੈਂ ਚਲਦਾ ਹਾਂ ਆਪਣਾ ਦੂਤ ਤੇਰੇ ਅੱਗੇ ਭੇਜੇਗਾ ਅਤੇ ਉਹ ਤੇਰੇ ਰਾਹ ਨੂੰ ਸਫ਼ਲ ਕਰੇਗਾ ਅਤੇ ਤੂੰ ਮੇਰੇ ਘਰਾਣੇ ਵਿੱਚੋਂ ਮੇਰੇ ਪਿਤਾ ਦੇ ਘਰੋਂ ਮੇਰੇ ਪੁੱਤਰ ਲਈ ਪਤਨੀ ਲੈ ਆਵੀਂ।