Genesis 24:48 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣਾ ਸੀਸ ਝੁਕਾ ਕੇ ਯਹੋਵਾਹ ਦਾ ਧੰਨਵਾਦ ਕੀਤਾ। ਮੈਂ ਯਹੋਵਾਹ ਆਪਣੇ ਸੁਆਮੀ ਅਬਰਾਹਾਮ ਦੇ ਪਰਮੇਸ਼ੁਰ ਨੂੰ ਅਸੀਸ ਦਿੱਤੀ। ਮੈਂ ਉਸ ਦਾ ਧੰਨਵਾਦ ਕੀਤਾ ਕਿ ਉਸ ਨੇ ਮੇਰੇ ਸੁਆਮੀ ਦੇ ਭਰਾ ਦੀ ਪੋਤੀ ਨੂੰ ਉਸ ਦੇ ਪੁੱਤਰ ਦੀ ਵਹੁਟੀ ਬਨਾਉਣ ਲਈ ਮੇਰੀ ਅਗਵਾਈ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਆਪਣਾ ਸੀਸ ਝੁਕਾਕੇ ਯਹੋਵਾਹ ਅੱਗੇ ਮੱਥਾ ਟੇਕਿਆ ਅਰ ਮੈਂ ਯਹੋਵਾਹ ਆਪਣੇ ਸਵਾਮੀ ਅਬਰਾਹਾਮ ਦੇ ਪਰਮੇਸ਼ੁਰ ਨੂੰ ਧੰਨ ਆਖਿਆ ਜਿਸ ਮੈਨੂੰ ਸਚਿਆਈ ਦੇ ਰਸਤੇ ਪਾਇਆ ਤਾਂਜੋ ਮੈਂ ਆਪਣੇ ਸਵਾਮੀ ਦੇ ਭਰਾ ਦੀ ਪੁੱਤ੍ਰੀ ਉਸ ਦੇ ਪੁੱਤ੍ਰ ਵਾਸਤੇ ਲਵਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਮੈਂ ਆਪਣਾ ਸਿਰ ਝੁਕਾ ਕੇ ਯਹੋਵਾਹ ਅੱਗੇ ਮੱਥਾ ਟੇਕਿਆ ਅਤੇ ਮੈਂ ਯਹੋਵਾਹ ਆਪਣੇ ਸੁਆਮੀ ਅਬਰਾਹਾਮ ਦੇ ਪਰਮੇਸ਼ੁਰ ਨੂੰ ਧੰਨ ਆਖਿਆ ਜਿਸ ਨੇ ਮੈਨੂੰ ਸਹੀ ਰਸਤੇ ਤੇ ਪਾਇਆ ਤਾਂ ਜੋ ਮੈਂ ਆਪਣੇ ਸੁਆਮੀ ਦੇ ਭਰਾ ਦੀ ਧੀ ਉਸ ਦੇ ਪੁੱਤਰ ਵਾਸਤੇ ਲੈ ਜਾਂਵਾਂ।