Genesis 24:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਕਾਸ਼ ਦੇ ਪਰਮੇਸ਼ੁਰ ਨੇ ਮੈਨੂੰ ਮੇਰੀ ਮਾਤ੍ਰਭੂਮੀ ਤੋਂ ਇੱਥੇ ਲਿਆਂਦਾ ਹੈ। ਉਹ ਧਰਤੀ ਮੇਰੇ ਪਿਤਾ ਅਤੇ ਮੇਰੇ ਪਰਿਵਾਰ ਦੀ ਧਰਤੀ ਸੀ। ਪਰ ਯਹੋਵਾਹ ਨੇ ਬਚਨ ਦਿੱਤਾ ਸੀ ਕਿ ਇਹ ਨਵੀਂ ਧਰਤੀ ਮੇਰੇ ਪਰਿਵਾਰ ਦੀ ਹੋਵੇਗੀ। ਯਹੋਵਾਹ ਆਪਣੇ ਦੂਤ ਨੂੰ ਤੇਰੇ ਨਾਲੋਂ ਅਗੇਰੇ ਭੇਜੇ ਤਾਂ ਜੋ ਤੂੰ ਮੇਰੇ ਪੁੱਤਰ ਲਈ ਵਹੁਟੀ ਚੁਣ ਸੱਕੇਂ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਅਕਾਸ਼ ਦਾ ਪਰਮੇਸ਼ੁਰ ਜੋ ਮੈਨੂੰ ਮੇਰੇ ਪਿਤਾ ਦੇ ਘਰ ਤੋਂ ਅਰ ਮੇਰੀ ਜਨਮ ਭੂਮੀ ਤੋਂ ਕੱਢ ਲੈ ਆਇਆ ਅਤੇ ਜੋ ਮੇਰੇ ਨਾਲ ਬੋਲਿਆ ਅਰ ਮੇਰੇ ਨਾਲ ਸੌਂਹ ਖਾਕੇ ਆਖਿਆ ਕਿ ਮੈਂ ਤੇਰੀ ਅੰਸ ਨੂੰ ਇਹ ਧਰਤੀ ਦਿਆਂਗਾ ਉਹ ਹੀ ਆਪਣਾ ਦੂਤ ਤੇਰੇ ਅੱਗੇ ਘੱਲੇਗਾ ਅਰ ਤੂੰ ਉੱਥੋਂ ਮੇਰੇ ਪੁੱਤ੍ਰ ਲਈ ਤੀਵੀਂ ਲੈ ਆਵੇਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਵਰਗ ਦਾ ਪਰਮੇਸ਼ੁਰ ਯਹੋਵਾਹ ਜੋ ਮੈਨੂੰ ਮੇਰੇ ਪਿਤਾ ਦੇ ਘਰ ਤੋਂ ਅਤੇ ਮੇਰੀ ਜਨਮ ਭੂਮੀ ਤੋਂ ਕੱਢ ਲੈ ਆਇਆ, ਜੋ ਮੇਰੇ ਨਾਲ ਬੋਲਿਆ ਅਤੇ ਮੇਰੇ ਨਾਲ ਸਹੁੰ ਖਾ ਕੇ ਆਖਿਆ ਕਿ ਮੈਂ ਤੇਰੀ ਅੰਸ ਨੂੰ ਇਹ ਦੇਸ਼ ਦਿਆਂਗਾ। ਉਹ ਹੀ ਆਪਣਾ ਦੂਤ ਤੇਰੇ ਅੱਗੇ ਭੇਜੇਗਾ ਅਤੇ ਤੂੰ ਉੱਥੋਂ ਮੇਰੇ ਪੁੱਤਰ ਲਈ ਪਤਨੀ ਲੈ ਆਵੇਂਗਾ।