Genesis 25:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਪੁੱਤਰਾਂ, ਇਸਹਾਕ ਅਤੇ ਇਸਮਾਏਲ, ਨੇ ਉਸ ਨੂੰ ਮਕਫ਼ੇਲਾਹ ਦੀ ਗੁਫ਼ਾ ਵਿੱਚ ਦਫ਼ਨਾਇਆ। ਇਹ ਗੁਫ਼ਾ ਸ਼ੋਹਰ ਦੇ ਪੁੱਤਰ ਅਫ਼ਰੋਨ ਹਿੱਤੀ ਦੇ ਖੇਤ ਅੰਦਰ ਹੈ। ਇਹ ਮਮਰੇ ਦੇ ਨੇੜੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਦੇ ਪੁੱਤ੍ਰਾਂ ਇਸਹਾਕ ਅਰ ਇਸਮਾਏਲ ਨੇ ਉਸ ਨੂੰ ਮਕਫੇਲਾਹ ਦੀ ਗੁਫਾ ਵਿੱਚ ਹਿੱਤੀ ਸ਼ੋਹਰ ਦੇ ਪੁੱਤ੍ਰ ਅਫਰੋਨ ਦੀ ਪੈਲੀ ਵਿੱਚ ਜਿਹੜਾ ਮਮਰੇ ਦੇ ਸਾਹਮਣੇ ਹੈ ਦੱਬ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਦੇ ਪੁੱਤਰਾਂ ਇਸਹਾਕ ਅਤੇ ਇਸਮਾਏਲ ਨੇ ਉਸ ਨੂੰ ਮਕਫ਼ੇਲਾਹ ਦੀ ਗੁਫ਼ਾ ਵਿੱਚ, ਜੋ ਹਿੱਤੀ ਸੋਹਰ ਦੇ ਪੁੱਤਰ ਅਫ਼ਰੋਨ ਦੀ ਪੈਲੀ ਵਿੱਚ ਹੈ, ਜਿਹੜਾ ਮਮਰੇ ਦੇ ਸਾਹਮਣੇ ਹੈ, ਦੱਬ ਦਿੱਤਾ।