Genesis 26:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤੋਂ ਢੇਰ ਸਾਰਾ ਸਮਾਂ ਪਹਿਲਾਂ, ਅਬਰਾਹਾਮ ਨੇ ਬਹੁਤ ਸਾਰੇ ਖੂਹ ਪੁੱਟੇ ਸਨ। ਅਬਰਾਹਾਮ ਦੇ ਦੇਹਾਂਤ ਤੋਂ ਮਗਰੋਂ ਫ਼ਲਿਸਤੀਆਂ ਨੇ ਖੁਹਾਂ ਨੂੰ ਮਿੱਟੀ ਨਾਲ ਪੂਰ ਦਿੱਤਾ। ਇਸ ਲਈ ਇਸਹਾਕ ਵਾਪਸ ਗਿਆ ਅਤੇ ਉਸ ਨੇ ਉਹ ਖੂਹ ਫ਼ੇਰ ਪੁੱਟ ਲਏ। ਇਸਹਾਕ ਨੇ ਉਨ੍ਹਾਂ ਨੂੰ ਉਹੀ ਨਾਮ ਦਿੱਤੇ ਜਿਹੜੇ ਉਸ ਦੇ ਪਿਤਾ ਨੇ ਦਿੱਤੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਹਾਕ ਨੇ ਪਾਣੀ ਦਿਆਂ ਖੂਹਾਂ ਨੂੰ ਜਿਹੜੇ ਉਸ ਦੇ ਪਿਤਾ ਅਬਰਾਹਾਮ ਦੇ ਦਿਨਾਂ ਵਿੱਚ ਪੁੱਟੇ ਗਏ ਸਨ ਅਰ ਜਿਹੜੇ ਫਲਿਸ਼ਤੀਆ ਨੇ ਅਬਰਾਹਾਮ ਦੀ ਮੌਤ ਦੇ ਪਿੱਛੋਂ ਬੰਦ ਕੀਤੇ ਹੋਏ ਸਨ ਮੁੜਕੇ ਪੁੱਟਿਆ ਅਤੇ ਉਸ ਉਨ੍ਹਾਂ ਦੇ ਨਾਉਂ ਅਬਰਾਹਾਮ ਦੇ ਰੱਖੇ ਹੋਏ ਨਾਵਾਂ ਉੱਤੇ ਰੱਖੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਹਾਕ ਨੇ ਪਾਣੀ ਦੇ ਖੂਹਾਂ ਨੂੰ ਜਿਹੜੇ ਉਸ ਦੇ ਪਿਤਾ ਅਬਰਾਹਾਮ ਦੇ ਦਿਨਾਂ ਵਿੱਚ ਪੁੱਟੇ ਗਏ ਸਨ, ਅਤੇ ਜਿਹੜੇ ਫ਼ਲਿਸਤੀਆਂ ਨੇ ਅਬਰਾਹਾਮ ਦੀ ਮੌਤ ਦੇ ਪਿੱਛੋਂ ਬੰਦ ਕਰ ਦਿੱਤੇ ਸਨ, ਦੁਬਾਰਾ ਪੁੱਟਿਆ ਅਤੇ ਉਸ ਨੇ ਉਨ੍ਹਾਂ ਖੂਹਾਂ ਦੇ ਨਾਮ ਅਬਰਾਹਾਮ ਦੇ ਰੱਖੇ ਹੋਏ ਨਾਵਾਂ ਉੱਤੇ ਰੱਖੇ।