Genesis 26:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਲੋਕ ਜਿਹੜੇ ਗਰਾਰ ਦੀ ਵਾਦੀ ਵਿੱਚ ਇੱਜੜ ਚਾਰਦੇ ਸਨ ਉਹ ਇਸਹਾਕ ਦੇ ਨੌਕਰਾਂ ਨਾਲ ਝਗੜਨ ਲੱਗੇ। ਉਨ੍ਹਾਂ ਨੇ ਆਖਿਆ, “ਇਹ ਪਾਣੀ ਸਾਡਾ ਹੈ।” ਇਸ ਲਈ ਇਸਹਾਕ ਨੇ ਉਸ ਖੂਹ ਦਾ ਨਾਂ ਏਸੱਕ ਧਰ ਦਿੱਤਾ। ਉਸ ਨੇ ਇਹ ਨਾਮ ਇਸ ਨੂੰ ਇਸ ਵਾਸਤੇ ਦਿੱਤਾ ਕਿਉਂਕਿ ਇਹੀ ਥਾਂ ਸੀ ਜਿੱਥੇ ਉਨ੍ਹਾਂ ਲੋਕਾਂ ਨੇ ਉਸ ਨਾਲ ਝਗੜਾ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਗਰਾਰ ਦੇ ਪਾਲੀ ਇਸਹਾਕ ਦੇ ਪਾਲੀਆਂ ਨੂੰ ਕੌੜੇ ਬਚਨ ਬੋਲੇ ਕਿ ਏਹ ਪਾਣੀ ਸਾਡਾ ਹੈ ਅਤੇ ਉਸ ਨੇ ਉਸ ਖੂਹ ਦਾ ਨਾਉਂ ਏਸਕ ਰੱਖਿਆ ਕਿਉਂਜੋ ਓਹ ਉਸ ਦੇ ਨਾਲ ਝਗੜਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਗਰਾਰ ਦੇ ਆਜੜੀਆਂ ਨੇ ਇਸਹਾਕ ਦੇ ਆਜੜੀਆਂ ਨੂੰ ਕੌੜੇ ਬਚਨ ਬੋਲੇ ਅਤੇ ਕਿਹਾ, ਇਹ ਪਾਣੀ ਸਾਡਾ ਹੈ। ਉਸ ਨੇ ਉਸ ਖੂਹ ਦਾ ਨਾਮ ਏਸਕ ਰੱਖਿਆ ਕਿਉਂ ਜੋ ਓਹ ਉਸ ਦੇ ਨਾਲ ਝਗੜਦੇ ਸਨ।