Genesis 26:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਹਾਕ ਉਸ ਥਾਂ ਤੋਂ ਪਰ੍ਹਾਂ ਹਟ ਗਿਆ ਅਤੇ ਇੱਕ ਹੋਰ ਖੂਹ ਪੁੱਟਿਆ। ਕੋਈ ਵੀ ਆਦਮੀ ਉਸ ਖੂਹ ਬਾਰੇ ਉਸ ਨਾਲ ਝਗੜਾ ਕਰਨ ਲਈ ਨਹੀਂ ਆਇਆ। ਇਸ ਲਈ ਇਸਹਾਕ ਨੇ ਉਸ ਖੂਹ ਦਾ ਨਾਮ ਰਹੋਬੋਥ ਰੱਖ ਦਿੱਤਾ। ਇਸਹਾਕ ਨੇ ਆਖਿਆ, “ਹੁਣ ਯਹੋਵਾਹ ਨੇ ਸਾਡੇ ਲਈ ਥਾਂ ਲੱਭ ਲਈ ਹੈ। ਅਸੀਂ ਇਸ ਥਾਂ ਵੱਧਾ-ਫ਼ੁੱਲਾਂਗੇ ਅਤੇ ਸਫ਼ਲ ਹੋਵਾਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਉੱਥੋਂ ਅੱਗੇ ਤੁਰ ਪਿਆ ਅਰ ਉਸ ਨੇ ਇੱਕ ਹੋਰ ਖੂਹ ਪੁੱਟਿਆ ਅਰ ਓਹ ਉਸ ਵਿਖੇ ਕੌੜੇ ਬਚਨ ਨਹੀਂ ਬੋਲੇ ਉਪਰੰਤ ਉਸ ਨੇ ਉਹ ਦਾ ਨਾਉਂ ਏਹ ਆਖਕੇ ਰਹੋਬੋਥ ਰੱਖਿਆ ਕਿ ਹੁਣ ਯਹੋਵਾਹ ਨੇ ਸਾਨੂੰ ਮੋਕਲੀ ਥਾਂ ਦਿੱਤੀ ਹੈ ਅਰ ਅਸੀਂ ਏਸ ਧਰਤੀ ਵਿੱਚ ਫਲਾਂਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਉੱਥੋਂ ਅੱਗੇ ਤੁਰ ਪਿਆ ਅਤੇ ਇੱਕ ਹੋਰ ਖੂਹ ਪੁੱਟਿਆ ਅਤੇ ਉਸ ਵਿਖੇ ਉਨ੍ਹਾਂ ਨੇ ਕੌੜੇ ਬਚਨ ਨਹੀਂ ਬੋਲੇ, ਇਸ ਲਈ ਉਹ ਨੇ ਉਸ ਖੂਹ ਦਾ ਨਾਮ ਇਹ ਆਖ ਕੇ ਰਹੋਬੋਥ ਰੱਖਿਆ ਕਿ ਹੁਣ ਯਹੋਵਾਹ ਨੇ ਸਾਨੂੰ ਚੌੜਾ ਸਥਾਨ ਦਿੱਤਾ ਹੈ ਅਤੇ ਅਸੀਂ ਇਸ ਧਰਤੀ ਵਿੱਚ ਫਲਾਂਗੇ। ਉਹ ਉੱਥੋਂ ਉਤਾਹਾਂ ਬਏਰਸ਼ਬਾ ਨੂੰ ਗਿਆ,