Genesis 26:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸੇ ਧਰਤੀ ਉੱਤੇ ਰਹਿ, ਮੈਂ ਤੇਰੇ ਨਾਲ ਹੋਵਾਂਗਾ। ਮੈਂ ਤੈਨੂੰ ਅਸੀਸ ਦੇਵਾਂਗਾ। ਮੈਂ ਤੈਨੂੰ ਅਤੇ ਤੇਰੇ ਉੱਤਰਾਧਿਕਾਰੀਆਂ ਨੂੰ ਇਹ ਸਾਰੀਆਂ ਜ਼ਮੀਨਾਂ ਦਿਆਂਗਾ। ਮੈਂ ਤੇਰੇ ਪਿਉ ਅਬਰਾਹਾਮ ਨਾਲ ਕੀਤੇ ਆਪਣੇ ਇਕਰਾਰ ਨੂੰ ਪੂਰਾ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਸ ਦੇਸ ਵਿੱਚ ਜਾ ਟਿੱਕੀਂ। ਮੈਂ ਤੇਰੇ ਅੰਗ ਸੰਗ ਹੋਵਾਂਗਾ ਅਰ ਤੈਨੂੰ ਬਰਕਤ ਦਿਆਂਗਾ ਕਿਉਂਜੋ ਮੈਂ ਤੈਨੂੰ ਅਰ ਤੇਰੀ ਅੰਸ ਨੂੰ ਏਹ ਸਾਰੇ ਦੇਸ ਦਿਆਂਗਾ। ਮੈਂ ਉਸ ਸੌਂਹ ਨੂੰ ਜਿਹੜੀ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਖਾਧੀ ਸੀ ਪੂਰੀ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਸ ਦੇਸ਼ ਵਿੱਚ ਜਾ ਟਿੱਕੀਂ। ਮੈਂ ਤੇਰੇ ਅੰਗ-ਸੰਗ ਹੋਵਾਂਗਾ ਅਤੇ ਤੈਨੂੰ ਬਰਕਤ ਦਿਆਂਗਾ ਕਿਉਂ ਜੋ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ। ਮੈਂ ਉਸ ਸਹੁੰ ਨੂੰ ਜਿਹੜੀ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਖਾਧੀ ਸੀ, ਪੂਰੀ ਕਰਾਂਗਾ।