Genesis 26:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਮੈਂ ਆਕਾਸ਼ ਵਿੱਚਲੇ ਤਾਰਿਆਂ ਵਾਂਗ ਤੈਨੂੰ ਬਹੁਤ ਸਾਰੇ ਉੱਤਰਾਧਿਕਾਰੀ ਦਿਆਂਗਾ। ਮੈਂ ਇਹ ਸਾਰੀਆਂ ਜ਼ਮੀਨਾਂ ਤੇਰੇ ਉੱਤਰਾਧਿਕਾਰੀਆਂ ਨੂੰ ਦਿਆਂਗਾ। ਦੁਨੀਆਂ ਦੀਆਂ ਸਾਰੀਆਂ ਕੌਮਾਂ ਤੇਰੇ ਉੱਤਰਾਧਿਕਾਰੀਆਂ ਰਾਹੀਂ ਅਸੀਸਮਈ ਹੋਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਮੈਂ ਤੇਰੀ ਅੰਸ ਨੂੰ ਅਕਾਸ਼ ਦੇ ਤਾਰਿਆਂ ਵਾਂਙੁ ਵਧਾਵਾਂਗਾ, ਅਰ ਮੈਂ ਤੇਰੀ ਅੰਸ ਨੂੰ ਏਹ ਸਾਰੇ ਦੇਸ ਦਿਆਂਗਾ ਅਰ ਤੇਰੀ ਅੰਸ ਤੋਂ ਧਰਤੀ ਦੀਆਂ ਸਾਰੀਆਂ ਕੌਮਾਂ ਬਰਕਤ ਪਾਉਂਣਗੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੀ ਅੰਸ ਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਵਾਂਗਾ ਅਤੇ ਮੈਂ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ ਅਤੇ ਤੇਰੀ ਅੰਸ ਤੋਂ ਧਰਤੀ ਦੀਆਂ ਸਾਰੀਆਂ ਕੌਮਾਂ ਬਰਕਤ ਪਾਉਣਗੀਆਂ।