Genesis 26:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਹਾਕ ਦੀ ਪਤਨੀ ਰਿਬਕਾਹ ਬਹੁਤ ਸੁੰਦਰ ਸੀ। ਉਸ ਥਾਂ ਦੇ ਲੋਕਾਂ ਨੇ ਇਸਹਾਕ ਨੂੰ ਰਿਬਕਾਹ ਬਾਰੇ ਪੁੱਛਿਆ। ਇਸਹਾਕ ਨੇ ਆਖਿਆ, “ਇਹ ਮੇਰੀ ਭੈਣ ਹੈ।” ਇਸਹਾਕ ਇਹ ਦੱਸਣੋ ਡਰਦਾ ਸੀ ਕਿ ਰਿਬਕਾਹ ਉਸ ਦੀ ਪਤਨੀ ਸੀ। ਇਸਹਾਕ ਡਰਦਾ ਸੀ ਕਿ ਰਿਬਕਾਹ ਨੂੰ ਹਾਸਿਲ ਕਰਨ ਦੀ ਖਾਤਿਰ ਲੋਕ ਉਸ ਨੂੰ ਮਾਰ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸ ਥਾਂ ਦੇ ਮਨੁੱਖਾਂ ਨੇ ਉਸ ਦੀ ਤੀਵੀਂ ਵਿਖੇ ਪੁੱਛਿਆ ਤਾਂ ਉਸ ਆਖਿਆ, ਉਹ ਮੇਰੀ ਭੈਣ ਹੈ ਕਿਉਂਜੋ ਉਹ ਏਹ ਆਖਦਾ ਹੋਇਆ ਭੈ ਖਾਂਦਾ ਸੀ ਭਈ ਉਹ ਮੇਰੀ ਤੀਵੀਂ ਹੈ ਅਜਿਹਾ ਨਾ ਹੋਵੇ ਕਿ ਉਸ ਥਾਂ ਦੇ ਮਨੁੱਖ ਰਿਬਕਾਹ ਦੇ ਕਾਰਨ ਮੈਨੂੰ ਮਾਰ ਸੁੱਟਣ ਕਿਉਂਜੋ ਉਹ ਵੇਖਣ ਵਿੱਚ ਸੋਹਣੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਸ ਥਾਂ ਦੇ ਮਨੁੱਖਾਂ ਨੇ ਉਸ ਦੀ ਪਤਨੀ ਵਿਖੇ ਪੁੱਛਿਆ ਤਾਂ ਉਸ ਨੇ ਆਖਿਆ, ਉਹ ਮੇਰੀ ਭੈਣ ਹੈ, ਕਿਉਂ ਜੋ ਉਹ ਇਹ ਸੋਚ ਕੇ ਡਰਦਾ ਸੀ, ਜੇਕਰ ਮੈਂ ਦੱਸਾਂ ਕਿ ਉਹ ਮੇਰੀ ਪਤਨੀ ਹੈ ਤਾਂ ਅਜਿਹਾ ਨਾ ਹੋਵੇ ਕਿ ਉਸ ਥਾਂ ਦੇ ਮਨੁੱਖ ਰਿਬਕਾਹ ਦੇ ਕਾਰਨ ਮੈਨੂੰ ਮਾਰ ਸੁੱਟਣ, ਕਿਉਂ ਜੋ ਉਹ ਵੇਖਣ ਵਿੱਚ ਸੋਹਣੀ ਸੀ।