Genesis 26:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬੀਮਲਕ ਨੇ ਇਸਹਾਕ ਨੂੰ ਬੁਲਾਇਆ ਅਤੇ ਪੁੱਛਿਆ, “ਇਹ ਔਰਤ ਤਾਂ ਤੇਰੀ ਪਤਨੀ ਹੈ। ਤੂੰ ਸਾਨੂੰ ਇਹ ਕਿਉਂ ਆਖਿਆ ਕਿ ਇਹ ਤੇਰੀ ਭੈਣ ਹੈ?” ਇਸਹਾਕ ਨੇ ਉਸ ਨੂੰ ਆਖਿਆ, “ਮੈਂ ਇਸ ਗੱਲੋਂ ਡਰਦਾ ਸੀ ਕਿ ਤੂੰ ਮੈਨੂੰ ਮਾਰ ਦੇਵੇਂਗਾ ਤਾਂ ਜੋ ਤੂੰ ਉਸ ਨੂੰ ਹਾਸਿਲ ਕਰ ਸੱਕੇਂ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਬੀਮਲਕ ਨੇ ਇਸਹਾਕ ਨੂੰ ਬੁਲਾਕੇ ਆਖਿਆ, ਵੇਖ ਉਹ ਸੱਚ ਮੁੱਚ ਤੇਰੀ ਤੀਵੀਂ ਹੈ ਅਰ ਤੂੰ ਕਿਉਂ ਆਖਿਆ, ਕਿ ਉਹ ਮੇਰੀ ਭੈਣ ਹੈ? ਇਸਹਾਕ ਨੇ ਉਹ ਨੂੰ ਆਖਿਆ, ਕਿਤੇ ਮੈਂ ਉਹ ਦੇ ਕਾਰਨ ਮਰ ਨਾ ਜਾਵਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬੀਮਲਕ ਨੇ ਇਸਹਾਕ ਨੂੰ ਬੁਲਾ ਕੇ ਆਖਿਆ, ਵੇਖ ਉਹ ਸੱਚ-ਮੁੱਚ ਤੇਰੀ ਪਤਨੀ ਹੈ ਅਤੇ ਤੂੰ ਕਿਉਂ ਆਖਿਆ, ਕਿ ਉਹ ਮੇਰੀ ਭੈਣ ਹੈ? ਇਸਹਾਕ ਨੇ ਉਸ ਨੂੰ ਆਖਿਆ, ਮੈਂ ਇਹ ਸੋਚਿਆ, ਕਿਤੇ ਮੈਂ ਉਹ ਦੇ ਕਾਰਨ ਮਰ ਨਾ ਜਾਂਵਾਂ।