Genesis 27:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੇ ਲੋਕ ਤੇਰੀ ਸੇਵਾ ਕਰਨ। ਬਹੁਤ ਸਾਰੀਆਂ ਕੌਮਾਂ ਤੇਰੇ ਅੱਗੇ ਸਿਰ ਝੁਕਾਉਣ, ਤੂੰ ਆਪਣੇ ਭਰਾਵਾਂ ਨਾਲੋਂ ਮਹਾਨ ਹੋਵੇਂਗਾ। ਤੇਰੀ ਮਾਂ ਦੇ ਪੁੱਤਰ, ਝੁਕਣਗੇ ਅਤੇ ਤੇਰਾ ਹੁਕਮ ਮੰਨਣਗੇ। ਜਿਹੜਾ ਵੀ ਤੈਨੂੰ ਸਰਾਪ ਦੇਵੇਗਾ, ਖੁਦ ਹੀ ਸਰਾਪਿਆ ਜਾਵੇਗਾ। ਜਿਹੜਾ ਵੀ ਤੈਨੂੰ ਅਸੀਸ ਦੇਵੇਗਾ, ਉਹ ਅਸੀਸਮਈ ਹੋਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਕੌਮਾਂ ਤੇਰੀ ਟਹਿਲ ਕਰਨ ਅਤੇ ਉੱਮਤਾਂ ਤੇਰੇ ਅੱਗੇ ਝੁਕਣ। ਤੂੰ ਆਪਣੇ ਭਰਾਵਾਂ ਦਾ ਸਰਦਾਰ ਹੋ ਅਤੇ ਤੇਰੀ ਮਾਤਾ ਦੇ ਪੁੱਤ੍ਰ ਤੇਰੇ ਅੱਗੇ ਝੁਕਣ। ਜਿਹੜਾ ਤੈਨੂੰ ਸਰਾਪ ਦੇਵੇ ਉਹ ਆਪ ਸਰਾਪਿਆ ਜਾਵੇ ਅਤੇ ਜਿਹੜਾ ਤੈਨੂੰ ਬਰਕਤ ਦੇਵੇ ਉਹ ਮੁਬਾਰਕ ਹੋਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੌਮਾਂ ਤੇਰੀ ਸੇਵਾ ਕਰਨ ਅਤੇ ਉੱਮਤਾਂ ਤੇਰੇ ਅੱਗੇ ਝੁੱਕਣ। ਤੂੰ ਆਪਣੇ ਭਰਾਵਾਂ ਦਾ ਸਰਦਾਰ ਹੋਵੇ ਅਤੇ ਤੇਰੀ ਮਾਤਾ ਦੇ ਪੁੱਤਰ ਤੇਰੇ ਅੱਗੇ ਝੁੱਕਣ। ਜਿਹੜਾ ਤੈਨੂੰ ਸਰਾਪ ਦੇਵੇ ਉਹ ਆਪ ਸਰਾਪਿਆ ਜਾਵੇ, ਅਤੇ ਜਿਹੜਾ ਤੈਨੂੰ ਬਰਕਤ ਦੇਵੇ ਉਹ ਮੁਬਾਰਕ ਹੋਵੇ।