Genesis 28:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਫ਼ੇਰ ਯਾਕੂਬ ਨੇ ਯਹੋਵਾਹ ਨੂੰ ਪੌੜੀ ਲਾਗੇ ਖਲੋਤਿਆਂ ਦੇਖਿਆ। ਯਹੋਵਾਹ ਨੇ ਆਖਿਆ, “ਮੈਂ ਤੇਰੇ ਦਾਦੇ, ਅਬਰਾਹਾਮ ਦਾ ਯਹੋਵਾਹ ਪਰਮੇਸ਼ੁਰ ਹਾਂ। ਮੈਂ ਇਸਹਾਕ ਦਾ ਪਰਮੇਸ਼ੁਰ ਹਾਂ। ਮੈਂ ਤੈਨੂੰ ਇਹ ਧਰਤੀ ਦੇਵਾਂਗਾ ਜਿਸ ਉੱਤੇ ਤੂੰ ਹੁਣ ਲੇਟਿਆ ਹੋਇਆ ਹੈਂ। ਮੈਂ ਇਹ ਧਰਤੀ ਤੈਨੂੰ ਅਤੇ ਤੇਰੇ ਬੱਚਿਆਂ ਨੂੰ ਦੇਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ ਯਹੋਵਾਹ ਉਸ ਦੇ ਕੋਲ ਖਲੋਤਾ ਸੀ ਅਰ ਉਸ ਆਖਿਆ, ਮੈਂ ਯਹੋਵਾਹ ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਹਾਂ ਅਰ ਇਸਹਾਕ ਦਾ ਪਰਮੇਸ਼ੁਰ ਹਾਂ । ਜਿਸ ਧਰਤੀ ਉੱਤੇ ਤੂੰ ਪਿਆ ਹੈਂ ਮੈਂ ਤੈਨੂੰ ਅਰ ਤੇਰੀ ਅੰਸ ਨੂੰ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਯਹੋਵਾਹ ਉਸ ਦੇ ਉੱਤੇ ਖੜ੍ਹਾ ਸੀ ਅਤੇ ਉਸ ਨੇ ਆਖਿਆ, ਮੈਂ ਯਹੋਵਾਹ, ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਹਾਂ। ਜਿਸ ਧਰਤੀ ਉੱਤੇ ਤੂੰ ਪਿਆ ਹੈਂ, ਇਹ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਦਿਆਂਗਾ।