Genesis 28:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੇਰੇ ਬਹੁਤ ਸਾਰੇ ਉੱਤਰਾਧਿਕਾਰੀ ਹੋਣਗੇ। ਉਹ ਇੰਨੇ ਹੋਣਗੇ ਜਿੰਨੇ ਧਰਤੀ ਉੱਤੇ ਮਿੱਟੀ ਦੇ ਕਣ ਹਨ। ਉਹ ਪੂਰਬ, ਪੱਛਮ ਅਤੇ ਉੱਤਰ, ਦੱਖਣ ਵੱਲ ਫ਼ੈਲ ਜਾਣਗੇ। ਧਰਤੀ ਦੇ ਸਾਰੇ ਪਰਿਵਾਰਾਂ ਉੱਤੇ ਤੇਰੇ ਅਤੇ ਤੇਰੇ ਉੱਤਰਾਧਿਕਾਰੀਆਂ ਸਦਕਾ ਬਖਸ਼ਿਸ਼ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਤੇਰੀ ਅੰਸ ਧਰਤੀ ਦੀ ਧੂੜ ਵਾਂਗਰ ਹੋਵੇਗੀ ਅਰ ਤੂੰ ਲਹਿੰਦੇ ਅਰ ਚੜ੍ਹਦੇ ਅਰ ਉੱਤਰ ਅਰ ਦੱਖਣ ਵੱਲ ਫੁੱਟ ਨਿਕੱਲੇਂਗਾ ਅਰ ਤੈਥੋਂ ਅਰ ਤੇਰੀ ਅੰਸ ਤੋਂ ਪਿਰਥਵੀ ਦੇ ਸਾਰੇ ਟੱਬਰ ਬਰਕਤ ਪਾਉਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੀ ਅੰਸ ਧਰਤੀ ਦੀ ਧੂੜ ਦੀ ਤਰ੍ਹਾਂ ਹੋਵੇਗੀ ਅਤੇ ਤੂੰ ਪੂਰਬ-ਪੱਛਮ ਅਤੇ ਉੱਤਰ-ਦੱਖਣ ਵੱਲ ਫੁੱਟ ਨਿੱਕਲੇਂਗਾ ਅਤੇ ਤੈਥੋਂ ਅਤੇ ਤੇਰੀ ਅੰਸ ਤੋਂ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ।